ਸਿੱਖ ਕੁੜੀਆਂ ਤੋਂ ਬਾਅਦ ਹੁਣ ਸਿੱਖ ਨੌਜਵਾਨਾਂ ਨੂੰ ਈਸਾਈ ਬਣਾਉਣ ਦੀ ਕੋਸ਼ਿਸ਼!

 ਸਿੱਖ ਕੁੜੀਆਂ ਤੋਂ ਬਾਅਦ ਹੁਣ ਸਿੱਖ ਨੌਜਵਾਨਾਂ ਨੂੰ ਈਸਾਈ ਬਣਾਉਣ ਦੀ ਕੋਸ਼ਿਸ਼!

ਪੰਜਾਬ ਵਿੱਚ ਸਿੱਖ ਧਰਮ ਤੋਂ ਈਸਾਈ ਧਰਮ ਪਰਿਵਰਤਨ ਦਾ ਮਾਮਲਾ ਲਗਾਤਾਰ ਗਰਮਾ ਰਿਹਾ ਹੈ। ਕਲਾਨੌਰ ’ਚ ਪੋਲਟਰੀ ਫਾਰਮ ‘ਤੇ ਕੰਮ ਕਰਨ ਵਾਲੇ ਇੱਕ ਸਿੱਖ ਨੌਜਵਾਨ ਨੂੰ ਧਰਮ ਪਰਿਵਰਤਨ ਕਰਵਾਉਣ ਦੀ ਕੋਸ਼ਿਸ਼ ਕਰ ਰਹੇ 2 ਮੁਲਜ਼ਮਾਂ ਨੂੰ ਲੋਕਾਂ ਵੱਲੋਂ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਸੰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ, “ਸਿੱਖ ਕੌਮ ਨਾਲ ਸੰਬੰਧਿਤ ਉਪਕਾਰ ਸਿੰਘ ਨੂੰ 2 ਲੋਕਾਂ ਵੱਲੋਂ ਚਰਚ ’ਚ ਜਾਣ ਤੇ ਧਰਮ ਪਰਿਵਰਤਨ ਕਰਵਾਉਣ ਦਾ ਦਬਾਅ ਪਾਇਆ ਜਾ ਰਿਹਾ ਸੀ। ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਮੁਲਜ਼ਮਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।”

ਸਿੱਖ ਜੱਥੇਬੰਦੀਆਂ ਜਿਸ ਵਿੱਚ ਖਾਲਸਾ ਪੰਚਾਇਤ ਦੇ ਪ੍ਰਧਾਨ ਰਾਜਿੰਦਰ ਸਿੰਘ, ਦਮਦਮੀ ਟਕਸਾਲ ਦੇ ਆਗੂ ਲਖਵਿੰਦਰ ਸਿੰਘ, ਮੋਹਨ ਸਿੰਘ ਅਤੇ ਹਿੰਦੂ ਸੰਗਠਨ ਦੇ ਆਗੂ ਨਰਿੰਦਰ ਵਿਜ, ਅਸ਼ੋਕ ਕੋਹਲੀ, ਰਾਜੇਸ਼ ਸੱਚਰ, ਅਸ਼ਵਨੀ ਮਹਾਜਨ ਨੇ ਕਿਹਾ ਕਿ ਜੇਕਰ ਪੁਲਿਸ ਨੇ ਧਰਮ ਪਰਿਵਰਤਨ ਕਰਵਾਉਣ ਵਾਲਿਆਂ ਦੇ ਖਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਤਾਂ ਇਸ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ

ਮੌਕੇ ’ਤੇ ਪਹੁੰਚੇ ਐੱਸ.ਪੀ.ਡੀ, ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਿੱਖ ਬੱਚੀ ਦਾ ਈਸਾਈ ਮਿਸ਼ਨਰੀ ਦੁਆਰਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਸੀ।

Leave a Reply

Your email address will not be published.