ਪੰਜਾਬ ‘ਚ ਸੰਘਣੀ ਧੁੰਦ ਦਾ ਯੈਲੋ ਅਲਰਟ, ਆਉਣ ਵਾਲੇ ਦਿਨਾਂ ’ਚ ਪੈ ਸਕਦਾ ਹੈ ਮੀਂਹ!

 ਪੰਜਾਬ ‘ਚ ਸੰਘਣੀ ਧੁੰਦ ਦਾ ਯੈਲੋ ਅਲਰਟ, ਆਉਣ ਵਾਲੇ ਦਿਨਾਂ ’ਚ ਪੈ ਸਕਦਾ ਹੈ ਮੀਂਹ!

ਲੁਧਿਆਣਾ (ਲਖਵਿੰਦਰ ਸਿੰਘ): ਭਾਰਤ ਦੇ ਨਾਲ-ਨਾਲ ਪੰਜਾਬ ਦੇ ਅੰਦਰ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਬੇਮੌਸਮੀ ਧੁੰਦ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਕੀਤੀ ਹੈ ਕਿ ਆਉਂਦੇ ਦੋ ਦਿਨ ਤੱਕ ਪੰਜਾਬ ਵਿੱਚ ਧੁੰਦ ਦਾ ਕਹਿਰ ਜਾਰੀ ਰਹੇਗਾ। ਜਾਣਕਾਰੀ ਮੁਤਾਬਕ ਦੋ ਦਿਨਾਂ ਵਿੱਚ ਪੰਜਾਬ ਵਿੱਚ ਕਿਤੇ ਕਿਤੇ ਅਤੇ ਦੱਖਣੀ ਭਾਰਤ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

Monsoon 2020: Rainy week for Punjab and Haryana, heavy showers on two days  | Skymet Weather Services

ਇਸ ਨਾਲ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਮੁਖੀ ਨੇ ਦੱਸਿਆ ਕਿ ਪਿਛਲੇ ਸਾਲਾਂ ਨਾਲੋਂ ਇਸ ਨਾਲ ਠੰਡ ਦੇਰੀ ਨਾਲ ਹੋਵੇਗੀ। ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਛਲੇ ਦਿਨਾਂ ਵਿੱਚ ਪਾਰਾ 34 ਡਿਗਰੀ ਦੇ ਨੇੜੇ ਰਿਹਾ ਹੈ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਦੇ ਨੇੜੇ ਰਿਹਾ ਹੈ।

ਪਿਛਲੇ ਸਾਲ ਇਹਨਾਂ ਦਿਨਾਂ ਵਿੱਚ ਵੱਧ ਤੋਂ ਵੱਧ ਪਾਰਾ 28 ਡਿਗਰੀ ਰਹਿੰਦਾ ਸੀ ਜਦਕਿ ਘੱਟੋ-ਘੱਟ ਪਾਰਾ 12 ਡਿਗਰੀ ਦੇ ਨੇੜੇ ਸੀ। ਮੌਸਮ ਵਿਭਾਗ ਨੇ ਆਉਣ ਵਾਲੇ ਇੱਕ ਦੋ ਦਿਨ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਪਵੇਗੀ। ਇਸ ਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈਣ ਦੇ ਆਸਾਰ ਹਨ।

ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਅਸਮਾਨੀ ਚੜ੍ਹੀ ਪ੍ਰਦੂਸ਼ਣ ਦੀ ਚਾਦਰ ਤੋਂ ਵੀ ਛੁਟਕਾਰਾ ਮਿਲਣ ਦੇ ਆਸਾਰ ਹਨ। ਦੱਸ ਦਈਏ ਕਿ ਕਈ ਦਿਨਾਂ ਤੋਂ ਧੂੰਏਂ ਦੀ ਸੰਘਣੀ ਪਰਤ ਨੇ ਸ਼ਹਿਰ ਨੂੰ ਘੇਰ ਰੱਖਿਆ ਹੈ। ਇਸ ਕਾਰਨ ਮਰੀਜ਼ਾਂ ਦੇ ਨਾਲ ਰਾਹਗੀਰਾਂ ਲਈ ਸਮੱਸਿਆ ਬਣੀ ਹੋਈ ਹੈ। ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀ ਡਾ. ਕੇਕੇ ਗਿੱਲ ਨੇ ਦੱਸਿਆ ਕਿ ਇਸ ਦੇ ਨਾਲ ਹੀ 1970 ਤੋਂ ਬਾਅਦ ਇਸ ਨਵੰਬਰ ਮਹੀਨੇ ਵਿੱਚ ਰਾਤ ਦਾ ਤਾਪਮਾਨ ਕਾਫ਼ੀ ਵੱਧ ਚੱਲ ਰਿਹਾ ਹੈ।

ਪਿਛਲੇ ਦਿਨਾਂ ਵਿੱਚ ਤਾਪਮਾਨ 15 ਤੋਂ 18 ਡਿਗਰੀ ਤੱਕ ਰਹਿ ਰਿਹਾ ਹੈ ਜੋ ਆਮ ਨਾਲੋਂ ਸੱਤ ਡਿਗਰੀ ਤੱਕ ਵੱਧ ਹੈ। ਗਿੱਲ ਨੇ ਦੱਸਿਆ ਕਿ ਜੇ ਹਲਕਾ ਮੀਂਹ ਪੈਂਦਾ ਹੈ ਤਾਂ ਉਸ ਨਾਲ ਹਵਾ ਵਿੱਚ ਨਮੀ ਵਧੇਗੀ ਜਿਸ ਨਾਲ ਸੰਘਣੀ ਧੁੰਦ ਪੈਣ ਦੇ ਆਸਾਰ ਹਨ। ਉਨ੍ਹਾਂ ਦੱਸਿਆ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਇਸ ਵਿੱਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਨ੍ਹਾਂ ਦੋ ਦਿਨਾਂ ਵਿੱਚ ਕਾਫ਼ੀ ਧੁੰਦ ਪੈਣੀ ਹੈ ਤਾਂ ਲੋਕ ਉਸ ਤਰੀਕੇ ਦੇ ਨਾਲ ਸਾਵਧਾਨੀ ਵਰਤਣ। ਲੋਕ ਖ਼ਾਸ ਕਰ ਕੇ ਯਾਤਰਾ ਕਰਨ ਸਮੇਂ ਧੁੰਦ ਦਾ ਖ਼ਿਆਫ਼ ਰੱਖ ਕੇ ਸਫ਼ਰ ਕਰਨ। ਉਨ੍ਹਾਂ ਨੇ ਦੱਸਿਆ ਕਿ ਯੈਲੋ ਅਲਰਟ ਦਾ ਮਤਲਬ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਮੀਂਹ ਪੈਣ ਨਾਲ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ।

Leave a Reply

Your email address will not be published.