News

ਪੰਜਾਬ ’ਚ ਹੁਣ ਤਕ 5 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ

ਪੰਜਾਬ ਰਾਜ ਵਿਚ ਕਣਕ ਦੀ ਫ਼ਸਲ ਦੀ ਖਰੀਦ ਨੂੰ ਲੈ ਕੇ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਕੋਲ ਬਾਰਦਾਨਾਂ ਭਰਪੂਰ ਮਾਤਰਾ ਵਿਚ ਉਪਲੱਬਧ ਹੈ।

At last, some good news for the Indian economy - Rediff.com Business

ਆਸ਼ੂ ਨੇ ਕਿਹਾ ਕਿ ਕਣਕ ਖਰੀਦ ਦੀ ਪ੍ਰਕਿਰਿਆ ਪੂਰੀ ਰਫਤਾਰ ਨਾਲ ਚੱਲ ਰਹੀ ਹੈ ਅਤੇ 13 ਅਪ੍ਰੈਲ ਤੱਕ ਰਾਜ ਦੀਆਂ ਮੰਡੀਆਂ ਵਿਚ 5,44,334 ਮੀਟ੍ਰਿਕ ਟਨ ਕਣਕ ਦੀ ਫਸਲ ਦੀ ਖਰੀਦ ਕੀਤੀ ਗਈ ਹੈ ਜਿਸ ਵਿਚੋਂ 44,728 ਮੀਟ੍ਰਿਕ ਟਨ ਕਣਕ ਦੀ ਖਰੀਦ ਡੀ. ਸੀ. ਪੀ. ਅਧੀਨ ਕੀਤੀ ਗਈ ਹੈ ਜੋ ਕਿ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੰਡੀ ਜਾਣੀ ਹੈ।

39285 ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਜਦਕਿ ਇਸ ਦਿਨ ਤੱਕ ਚੁਕਾਈ ਦਾ ਟੀਚਾ (ਖਰੀਦ ਤੋਂ 72 ਘੰਟਿਆਂ ਵਿਚ) 2642 ਮੀਟ੍ਰਿਕ ਟਨ ਕਣਕ ਦੀ ਚੁਕਾਈ ਦਾ ਸੀ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ 512063 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵਲੋਂ 134761 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 117545 ਮੀਟ੍ਰਿਕ ਟਨ ਅਤੇ ਪਨਸਪ ਵਲੋਂ 13194 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 70873 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

Click to comment

Leave a Reply

Your email address will not be published.

Most Popular

To Top