News

ਪੰਜਾਬ ’ਚ ਹੋਈ ਹਲਕੀ ਵਰਖਾ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਪੰਜਾਬ ਵਿੱਚ ਅੰਤਾਂ ਦੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਜੇ ਬਠਿੰਡਾ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਵੇਰੇ ਤੋਂ ਹੀ ਜ਼ਿਲ੍ਹੇ ਵਿੱਚ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ ਤੇ ਹਲਕੀ-ਹਲਕੀ ਬੂੰਦਾ ਬਾਂਦੀ ਹੋ ਰਹੀ ਹੈ। ਅੱਜ ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਹਲਕਾ ਮੀਂਹ ਪਿਆ ਹੈ, ਤੇ ਇਸ ਤੋਂ ਬਾਅਦ ਵੀ ਮੌਸਮ ਠੰਡਾ ਹੈ। ਓਡੀਸ਼ਾ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਿਆ।

Weather Forecast LIVE: IMD predicts heavy rainfall for Himachal Pradesh and  Punjab; Delhi to receive light showers tomorrow - India Today

ਲੁਧਿਆਣਾ ਵਿੱਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਚੱਲੀ ਧੂੜ ਭਰੀ ਹਨ੍ਹੇਰੀ ਦੇ ਵਿਚਕਾਰ ਵੱਧ ਤੋਂ ਵੱਧ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜਿਸ ਨਾਲ ਲੁਧਿਆਣਵੀਆਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਮੁਤਾਬਕ ਵੱਧ ਤੋਂ ਵੱਧ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 28 ਡਿਗਰੀ ਸੈਲਸੀਅਸ ਰਿਕਾਰਡ ਹੋਇਆ।

ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ 10 ਡਿਗਰੀ ਸੈਲਸੀਅਸ ਦਾ ਅੰਤਰ ਦਰਜ ਹੋਇਆ। ਆਈਐਮਡੀ ਭੁਵਨੇਸ਼ਵਰ ਦੇ ਸੀਨੀਅਰ ਵਿਗਿਆਨੀ ਨੇ ਕਿਹਾ ਕਿ ਅਗਲੇ ਕੁਝ ਘੰਟਿਆਂ ਤੱਕ ਕਟਕ ਅਤੇ ਭੁਵਨੇਸ਼ਨਵਰ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਗਰਜ਼-ਤੂਫਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਵਰਖਾ ਹੋਣ ਦੀ ਸੰਭਾਵਨਾ ਹੈ।

ਮਾਨ ਬੁੱਧਵਾਰ ਨੂੰ ਦੱਖਣੀ ਭਾਰਤ ਵਿੱਚ ਪ੍ਰੀ ਮਾਨਸੂਨ ਦੀ ਪਹਿਲੀ ਚੰਗੀ ਵਰਖਾ ਦੇਖਣ ਨੂੰ ਮਿਲੀ ਹੈ। ਹੈਦਰਾਬਾਦ, ਤੇਲੰਗਾਨਾ ਵਿੱਚ ਸਵੇਰੇ ਤੇਜ਼ ਹਵਾ ਨਾਲ ਮੀਂਹ ਪਿਆ ਹੈ ਅਤੇ ਮੌਸਮ ਸੁਹਾਵਣਾ ਹੋ ਗਿਆ। ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਘੱਟ ਗਈ ਹੈ।

ਰਾਜਸਥਾਨ, ਪੰਜਾਬ, ਦਿੱਲੀ ਅਤੇ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਕਾਈਮੇਟ ਮੌਸਮ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ, ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਸਿੱਕਮ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਬੰਗਾਲ, ਬਿਹਾਰ, ਉੜੀਸਾ, ਛੱਤੀਸਗੜ੍ਹ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Click to comment

Leave a Reply

Your email address will not be published.

Most Popular

To Top