News

ਪੰਜਾਬ ’ਚ 1 ਡਿਗਰੀ ਤੱਕ ਪਹੁੰਚਿਆ ਪਾਰਾ, ਜਨਵਰੀ ’ਚ ਤਾਪਮਾਨ ਦਾ ਚੱਕਰ ਬਦਲਣ ਦੀ ਸੰਭਾਵਨਾ

ਠੰਡ ਇਸ ਮਹੀਨੇ ਅਪਣਾ ਪੂਰਾ ਜ਼ੋਰ ਵਿਖਾ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਪਾਰਾ 1 ਡਿਗਰੀ ਤੱਕ ਪਹੁੰਚ ਗਿਆ ਸੀ। ਹਾਲਾਂਕਿ ਦਿਨ ਵੇਲੇ ਧੁੱਪ ਕਾਰਨ ਪਾਰਾ ਵੱਧ ਤੋਂ ਵੱਧ 23 ਡਿਗਰੀ ਤੱਕ ਪਹੁੰਚ ਗਿਆ। ਇਸ ਦੌਰਾਨ ਅੰਮ੍ਰਿਤਸਰ ਸਭ ਤੋਂ ਠੰਡਾ ਰਿਹਾ ਜਿੱਥੇ ਪਾਰਾ 1 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਰਾਜ ਵਿੱਚ ਕੜਾਕੇ ਦੀ ਠੰਡ ਤੋਂ ਕੋਈ ਰਾਹਤ ਨਹੀਂ ਮਿਲੇਗੀ। ਸ਼ੀਤ ਜਾਰੀ ਰਹੇਗੀ। ਪੰਜਾਬ ਵਿੱਚ ਦਸੰਬਰ ਮਹੀਨੇ ਦੇ ਆਖਰੀ ਹਫ਼ਤੇ ਵਿੱਚ ਪਾਰਾ ਔਸਤਨ 15 ਡਿਗਰੀ ਹੁੰਦਾ ਹੈ ਜੋ ਹੁਣ 23 ਡਿਗਰੀ ਤੱਕ ਪਹੁੰਚ ਗਿਆ ਹੈ।

ਜਨਵਰੀ ਵਿੱਚ ਤਾਪਮਾਨ ਦਾ ਚੱਕਰ ਬਦਲਣ ਦੀ ਸੰਭਾਵਨਾ ਹੈ। ਜੰਮੂ ਕਸ਼ਮੀਰ ਵਿੱਚ 40 ਦਿਨਾਂ ਦੀ ਚਿਲਈ ਕਲਾ ਸੋਮਵਾਰ ਤੋਂ ਸ਼ੁਰੂ ਹੋ ਗਈ ਹੈ। ਜੰਮੂ ਕਸ਼ਮੀਰ ਤੇ ਹਿਮਾਚਲ ਦੇ ਜ਼ਿਆਦਾਤਰ ਥਾਵਾਂ ਤੇ ਤਾਪਮਾਨ ਜ਼ੀਰੋ ਤੋਂ ਵੀ ਹੇਠਾਂ ਚੱਲ ਰਿਹਾ ਹੈ।

ਫਰੀਦਕੋਟ, ਗੁਰਦਾਸਪੁਰ, ਪਠਾਨਕੋਟ, ਹਲਵਾਰਾ ਅਤੇ ਬਠਿੰਡਾ ਦਾ ਘੱਟ ਤੋਂ ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ, 3.5 ਡਿਗਰੀ ਸੈਲਸੀਅਸ, 3.1 ਡਿਗਰੀ ਸੈਲਸੀਅਸ, 4.1 ਡਿਗਰੀ ਸੈਲਸੀਅਸ ਅਤੇ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਲੁਧਿਆਣਾ ਅਤੇ ਪਟਿਆਲਾ ਵਿੱਚ ਵੀ ਕੜਾਕੇ ਦੀ ਠੰਡ ਰਹੀ ਜਿੱਥੇ ਘੱਟ ਤੋਂ ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਅਤੇ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Click to comment

Leave a Reply

Your email address will not be published. Required fields are marked *

Most Popular

To Top