Punjab

ਪੰਜਾਬ ’ਚ 98.52 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

ਪੰਜਾਬ ਵਿੱਚ ਜਿੱਥੇ ਇਕ ਪਾਸੇ ਕਿਸਾਨਾਂ ਦੇ ਧਰਨੇ ਜਾਰੀ ਹਨ ਉੱਥੇ ਹੀ ਝੋਨੇ ਦੀ ਫ਼ਸਲ ਦੀ ਖਰੀਦ ਜ਼ੋਰਾਂ ਤੇ ਹੋਈ ਹੈ। ਕੋਵਿਡ-19 ਦੇ ਬਾਵਜੂਦ ਇਸ ਸਾਲ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਦੇ ਰਕਬੇ ਵਿੱਚ ਵਾਧਾ ਹੋਇਆ ਹੈ, ਜਿਸ ਵਿੱਚ ਝੋਨੇ ਦੀ ਬਿਜਾਈ ਵੀ ਸ਼ਾਮਲ ਹੈ।

ਇਸ ਵਾਰ ਵੱਖ-ਵੱਖ ਸਾਉਣੀ ਦੀਆਂ ਫ਼ਸਲਾਂ ਪਿਛਲੇ ਸਾਲ ਦੇ ਮੁਕਾਬਲੇ ਕਰੀਬ 4.50 ਫ਼ੀਸਦੀ ਵਧੀਆਂ ਹਨ। ਪੰਜਾਬ ਵਿੱਚ ਬਾਸਮਤੀ ਸਮੇਤ 24 ਅਕਤੂਬਰ ਤਕ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 100.87 ਲੱਖ ਮੀਟ੍ਰਿਕ ਟਨ ਝੋਨਾ ਆ ਚੁੱਕਾ ਹੈ, ਜਦਕਿ ਰਾਜ ਦੀਆਂ ਮੰਡੀਆਂ ਵਿੱਚ ਪਿਛਲੇ ਸਾਲ ਇਸ ਸਮੇਂ ਦੌਰਾਨ 73.69 ਲੱਖ ਮੀਟ੍ਰਿਕ ਟਨ ਝੋਨਾ ਆਇਆ ਸੀ।

ਇਸ ਵਿਚੋਂ 71.80 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਸੀ। ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸ਼ਿਕੰਦਰ ਸਿੰਘ ਮੜਾਕ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਤੱਕ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿਚ ਝੋਨੇ ਦੀ ਕੁੱਲ ਆਮਦ ’ਚੋਂ 98.52 ਲੱਖ ਮੀਟ੍ਰਿਕ ਟਨ ਖਰੀਦਿਆਂ ਜਾ ਚੁੱਕਾ ਹੈ।

ਪਿਛਲੇ ਸਾਲ ਇਸ ਸਮੇਂ ਦੌਰਾਨ 71. 80 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਸੀ। ਚੇਅਰਮੈਨ ਸ਼ਿਕੰਦਰ ਸਿੰਘ ਮੜਾਕ ਨੇ ਕਿਹਾ ਕਿ ਝੋਨੇ ਦੀ ਖਰੀਦ ਦੀ ਅਦਾਇਗੀ ਤੁਰੰਤ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਝੋਨੇ ਦੀ ਖਰੀਦ ਲਈ ਰੁਪਏ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੇ ਝੋਨੇ ਦਾ ਇਕ-ਇਕ ਖਰੀਦੇਗੀ। ਕੱਲ ਤੱਕ ਪੰਜਾਬ ਮੰਡੀ ਬੋਰਡ ਵੱਲੋਂ 20.75 ਲੱਖ ਪਾਸ ਕਿਸਾਨਾਂ ਨੂੰ ਜਾਰੀ ਕੀਤੇ ਗਏ ਹਨ।

Click to comment

Leave a Reply

Your email address will not be published. Required fields are marked *

Most Popular

To Top