ਪੰਜਾਬ ‘ਚ ISI ਸਮਰਥਿਕ ਨਾਰਕੋ ਟੈਰਰ ਮਡਿਊਲ ਖਿਲਾਫ਼ ਵੱਡੀ ਕਾਰਵਾਈ , ਹਥਿਆਰ ਤੇ ਹੈਰੋਇਨ ਕੀਤੀ ਬਰਾਮਦ  

 ਪੰਜਾਬ ‘ਚ ISI ਸਮਰਥਿਕ ਨਾਰਕੋ ਟੈਰਰ ਮਡਿਊਲ ਖਿਲਾਫ਼ ਵੱਡੀ ਕਾਰਵਾਈ , ਹਥਿਆਰ ਤੇ ਹੈਰੋਇਨ ਕੀਤੀ ਬਰਾਮਦ  

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡਾ ਕਦਮ ਚੁੱਕਿਆ ਹੈ। ਪੁਲਿਸ ਨੇ ਆਈਐਸਆਈ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਇਸ ਦੇ ਮੁੱਖ ਸੰਚਾਲਕ ਨੂੰ ਉਸ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਵਿਸਫੋਟਕ ਬਰਾਮਦ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਮੋਡਿਊਲ ਨੂੰ ਕੈਨੇਡਾ ਸਥਿਤ ਲਖਬੀਰ ਸਿੰਘ ਉਰਫ ਲੰਡਾ, ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਅਤੇ ਇਟਲੀ ਦੇ ਹਰਪ੍ਰੀਤ ਸਿੰਘ ਉਰਫ ਹੈਪੀ ਵੱਲੋਂ ਸਾਂਝੇ ਤੌਰ ਤੇ ਚਲਾਇਆ ਜਾ ਰਿਹਾ ਹੈ। ਪੁਲਿਸ ਵੱਲੋਂ 6 ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਹੈ, ਜੋ ਕਿ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਮਾਡਿਊਲ ਦਾ ਹਿੱਸਾ ਸਨ।

Image

ਪੁਲਿਸ ਨੇ ਇੱਕ ਆਰਡੀਐਕਸ ਲੋਡ ਟਿਫਿਨ ਬਾਕਸ ਬਰਾਮਦ ਕੀਤਾ ਹੈ ਜਿਸ ਨੂੰ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਜਾਂ ਟਿਫਿਨ ਬੰਬ ਬਣਾਇ ਗਿਆ ਸੀ, ਦੋ ਆਧੁਨਿਕ ਏਕੇ-56 ਅਸਾਲਟ ਰਾਈਫਲਾਂ ਦੇ ਨਾਲ ਦੋ ਮੈਗਜ਼ੀਨਾਂ ਅਤੇ 30 ਜ਼ਿੰਦਾ ਕਾਰਤੂਸ, ਇੱਕ 30 ਬੋਰ ਦਾ ਪਿਸਤੌਲ ਅਤੇ 6 ਜਿੰਦਾ ਕਾਰਤੂਸ ਅਤੇ ਮੁਲਜ਼ਮਾਂ ਕੋਲੋਂ 2 ਕਿੱਲੋ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਯੋਗਰਾਜ ਇਸ ਮਾਡਿਊਲ ਦਾ ਮੁੱਖ ਸੰਚਾਲਕ ਹੈ ਅਤੇ ਰਾਜ ਪੁਲਿਸ ਅਤੇ ਕੇਂਦਰੀ ਇਨਫੋਰਸਮੈਂਟ ਏਜੰਸੀਆਂ ਨੂੰ ਘੱਟੋ-ਘੱਟ ਪੰਜ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਜਿਸ ਵਿੱਚ ਸਤੰਬਰ 2019 ਵਿੱਚ ਤਰਨਤਾਰਨ ਵਿੱਚ 5 AK-47 ਅਸਾਲਟ ਰਾਫੀਫਲਾਂ ਜ਼ਬਤ ਕੀਤੀਆਂ ਗਈਆਂ ਹਨ।

ਉਹਨਾਂ ਜਾਂਚ ਕਰਦਿਆਂ ਦਸਿਆ ਕਿ ਹਥਿਆਰਾਂ-ਵਿਸਫੋਟਕਾਂ-ਨਸ਼ੇ ਦੀ ਤਸਕਰੀ ਦੀਆਂ ਸਰਹੱਦ ਪਾਰ ਦੀਆਂ ਕਾਰਵਾਈਆਂ ਮੁੱਖ ਤੌਰ ਤੇ ਯੋਗਰਾਜ ਵੱਲੋਂ ਅੱਤਵਾਦੀਆਂ/ਗੈਂਗਸਟਰਾਂ ਲੰਡਾਂ, ਰਿੰਦਾ ਅਤੇ ਹੈਪੀ ਅਤੇ ਜੇਲ੍ਹ ਵਿੱਚ ਬੰਦ ਸਮੱਗਲਰ ਗੁਰਪਵਿੱਤਰ ਉਰਫ਼ ਸਾਈ ਵਾਸੀ ਲਖਨਾ, ਤਰਨਤਾਰਨ ਦੇ ਨਿਰਦੇਸ਼ਾਂ ਤੇ ਚਲਾਈਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਦੀ ਉਮੀਦ ਹੈ। ਇਸੇ ਦੌਰਾਨ ਥਾਣਾ ਰਮਦਾਸ, ਅੰਮ੍ਰਿਤਸਰ ਦਿਹਾਤੀ ਵਿਖੇ ਐਫਆਈਆਰ ਨੰਬਰ 107 ਮਿਤੀ 04/10/2022 ਨੂੰ ਐਨਡੀਪੀਐਸ ਐਕਟ ਦੀ ਧਾਰਾ 21/27-ਏ/29/61/85 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਦਰਜ ਕੀਤਾ ਗਿਆ ਹੈ। ਮੌਜੂਦਾ ਮਾਡਿਊਲ ਵਿੱਚ, ਪੁਲਿਸ ਨੇ ਗਿਰੋਹ ਦੇ ਪੰਜ ਸੰਚਾਲਕਾਂ ਦੀ ਪਛਾਣ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਹਨਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕੀਤੀ ਗਈ ਹੈ।

 

Leave a Reply

Your email address will not be published.