News

ਪੰਜਾਬ ਤੇ ਹੋਰਨਾਂ ਸੂਬਿਆਂ ’ਚ ਆ ਸਕਦੀ ਹੈ ਧੂੜ ਭਰੀ ਹਨੇਰੀ, ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਤੋਂ 23 ਮਾਰਚ ਤੱਕ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ’ਚ ਮੌਸਮ ਦੇ ਮਿਜਾਜ਼ ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਹੈ। ਮੌਸਮ ਮਾਹਿਰਾਂ ਨੇ ਦੱਸਿਆ ਕਿ ਪੱਛਮੀ ਚੱਕਰਵਾਤ ਕਾਰਨ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹਰਿਆਣਾ ਦੇ ਮਹਿੰਦਰਾਗੜ੍ਹ, ਸਿਰਸਾ, ਫਤਿਆਬਾਦ ਵਿਚ 40 ਕਿਲੋਮੀਟਰ ਦੀ ਗਤੀ ਨਾਲ ਧੂੜ ਭਰੀ ਹਨੇਰੀ ਚੱਲਣ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ ਹੈ। 

Delhi, Chandigarh, Punjab to Receive Heavy Rains Next Week as Monsoon  Thunderstorms Plot Return | The Weather Channel - Articles from The Weather  Channel | weather.com

ਮੌਸਮ ਵਿਭਾਗ ਮੁਤਾਬਿਕ 22 ਮਾਰਚ ਨੂੰ ਪੰਜਾਬ ਵਿਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਵੱਖ-ਵੱਖ ਥਾਂ ਗੜ੍ਹੇਮਾਰੀ ਵੀ ਹੋ ਸਕਦੀ ਹੈ। ਹਰਿਆਣ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 22 ਅਤੇ 23 ਮਾਰਚ ਨੂੰ ਗੜ੍ਹੇਮਾਰੀ ਹੋ ਸਕਦੀ ਹੈ।

ਉਧਰ ਚੰਡੀਗੜ੍ਹ ਅਤੇ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਦੇਰ ਰਾਤ ਤੋਂ ਬੱਦਲਵਾਈ, ਬਿਜਲੀ ਦੀਆਂ ਲਿਸ਼ਕਾਂ ਅਤੇ ਝੱਖੜ ਦੇ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਜਾਰੀ ਹੈ। ਚੰਡੀਗੜ੍ਹ ਵਿੱਚ ਵੀ ਰੁਕ ਰੁਕ ਕੇ ਬਾਰਿਸ਼ ਹੋ ਰਹੀ ਅਤੇ ਲਗਾਤਾਰ ਬੱਦਲਵਾਈ ਜਾਰੀ ਹੈ।

Click to comment

Leave a Reply

Your email address will not be published. Required fields are marked *

Most Popular

To Top