News

ਪੰਜਾਬ ਤੋਂ ਬਾਅਦ ਚੰਡੀਗੜ੍ਹ ’ਚ ਵੀ ਲੱਗਿਆ ਨਾਈਟ ਕਰਫਿਊ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਬਾਹਰ ਨਿਕਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ। ਹਾਲਾਂਕਿ ਜ਼ਰੂਰੀ ਸੇਵਾਵਾਂ ਲਈ ਛੋਟ ਦਿੱਤੀ ਗਈ ਹੈ।

Night Curfew in Chandigarh From 10 PM to 5 AM to Curb COVID-19 Cases

ਖ਼ਬਰ ਇਹ ਵੀ ਮਿਲੀ ਹੈ ਕਿ ਪ੍ਰਸ਼ਾਸਨ ਵੱਲੋਂ ਵੀਕੈਂਡ ਲਾਕਡਾਊਨ ਲਾਉਣ ’ਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਾਸ਼ਸਕ ਵੀਪੀ ਸਿੰਘ ਬਦਨੌਰ ਨੇ ਮੰਗਲਵਾਰ ਨੂੰ ਟ੍ਰਾਈਸਿਟੀ ਦੇ ਅਧਿਕਾਰੀਆਂ ਨਾਲ ਇਕ ਸਾਂਝੀ ਬੈਠਕ ਕੀਤੀ।

ਬੈਠਕ ਵਿੱਚ ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦੇ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਕ ਦਾ ਇਹ ਹੁਕਮ ਬੁੱਧਵਾਰ ਰਾਤ ਤੋਂ ਲਾਗੂ ਹੋ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਲੋਕਾਂ ਦੀ ਭੀੜ ਇਕੱਠੀ ਨਾ ਹੋਣ ਦਿੱਤੀ ਜਾਵੇ ਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਦੇ ਨਿਯਮਾਂ ਸਬੰਧੀ ਪੂਰਨ ਜਾਣਕਾਰੀ ਦਿੱਤੀ ਜਾਵੇ।

ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਪਾਰਟੀ ’ਤੇ ਵੀ ਰੋਕ ਲਾ ਦਿੱਤੀ ਜਾਵੇ। ਬਦਨੌਰ ਨੇ ਸਾਰੇ ਰੈਸਟੋਰੈਂਟ ਮਾਲਕਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਰਾਤ 10 ਵਜੇ ਤੋਂ ਪਹਿਲਾਂ ਅਪਣਾ ਕੰਮ ਬੰਦ ਕਰ ਘਰ ਨੂੰ ਵਾਪਸ ਜਾਣ। ਬਦਨੌਰ ਨੇ ਅੱਗੇ ਕਿਹਾ ਕਿ ਵੀਕੈਂਡ ਕਰਫਿਊ ਲਗੇਗਾ ਜਾਂ ਨਹੀਂ, ਇਹ ਲੋਕਾਂ ਦੇ ਵਿਹਾਰ ’ਤੇ ਨਿਰਭਰ ਕਰੇਗਾ। ਜੇ ਲੋਕ ਸ਼ਹਿਰ ਵਿੱਚ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਨਹੀਂ ਕਰਨਗੇ ਤਾਂ ਸ਼ਹਿਰ ਵਿੱਚ ਮਜ਼ਬੂਰਨ ਵੀਕੈਂਡ ਕਰਫਿਊ ਲਾਉਣਾ ਪਵੇਗਾ।  

Click to comment

Leave a Reply

Your email address will not be published. Required fields are marked *

Most Popular

To Top