News

ਪੰਜਾਬ ਦਾ ਫਿਰ ਵਿਗੜਿਆ ਮੌਸਮ, ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ

ਇਸ ਸਮੇਂ ਪੂਰੇ ਪੰਜਾਬ ਵਿੱਚ ਝੋਨੇ ਦੀ ਵਢਾਈ, ਤੁਲਾਈ ਅਤੇ ਨਰਮੇ ਦੀ ਚੁਗਾਈ ਚੱਲ ਰਹੀ ਹੈ। ਅਚਾਨਕ ਮੌਸਮ ਵਿਗੜਨ ਨਾਲ ਕਿਸਾਨਾਂ ਦੇ ਫਿਕਰ ਵਧ ਗਏ ਹਨ। ਇਸ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਕਈ ਥਾਵਾਂ ਤੋਂ ਕਿਣਮਿਣ ਦੀਆਂ ਰਿਪੋਰਟਾਂ ਹਨ। ਇਸ ਵਾਰ ਕੇਂਦਰ ਸਰਕਾਰ ਨੇ ਵੀ ਨਮੀ ਨੂੰ ਲੈ ਕੇ ਸਖ਼ਤੀ ਕੀਤੀ ਹੋਈ ਹੈ। ਵਰਖਾ ਕਾਰਨ ਥੋੜੀ ਜਿਹੀ ਸਿੱਲ ਨਾਲ ਹੀ ਖੇਤਾਂ ਵਿੱਚ ਕੰਬਾਇਨਾਂ ਦਾ ਚੱਲਣਾ ਬੰਦ ਹੋ ਜਾਂਦਾ ਹੈ।

Respite from dry spell, rains predicted till August 23 in Delhi- The New  Indian Express

ਇਸ ਨਾਲ ਹੀ ਮੰਡੀਆਂ ਵਿੱਚ ਵਿਕਣ ਲਈ ਆਏ ਝੋਨੇ ਦੀ ਨਮੀ ਵਾਲੀ ਮਾਤਰਾ ਵਧਣ ਨਾਲ ਬੋਲੀ ਨਹੀਂ ਲੱਗਦੀ। ਉੱਤਰੀ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਐਤਵਾਰ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਅੱਜ ਸਵੇਰੇ ਹੀ ਰਾਜਧਾਨੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਹੋਈ ਹੈ। ਮੌਸਮ ਵਿਭਾਗ ਨੇ ਦਿੱਲੀ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਅਗਲੇ 2 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਵਰਖਾ ਦੀ ਭਵਿੱਖਬਾਣੀ ਕੀਤੀ ਗਈ ਹੈ। ਐਤਵਾਰ ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ, ਹਰਿਆਣਾ ਦੇ ਕਈ ਜ਼ਿਲ੍ਹਿਆਂ ਦੇ ਨਾਲ-ਨਾਲ ਚੰਡੀਗੜ੍ਹ ਵਿੱਚ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾ ਚੱਲੇਗੀ ਅਤੇ ਗਰਜ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ 17 ਅਕਤੂਬਰ ਤੋਂ ਮੌਸਮ ਵਿੱਚ ਬਦਲਾਅ ਬੰਗਾਲ ਦੀ ਖਾੜੀ ‘ਚ ਬਣਨ ਵਾਲੇ ਸੰਭਾਵਤ ਘੱਟ ਦਬਾਅ ਵਾਲੇ ਖੇਤਰ ਤੋਂ ਦਿਖਾਈ ਦੇਵੇਗਾ। ਇਸ ਦੇ ਕਾਰਨ 17 ਅਕਤੂਬਰ ਤੇ 18 ਅਕਤੂਬਰ ਦੀ ਰਾਤ ਨੂੰ ਹਵਾ ਅਤੇ ਗਰਜ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। 

Click to comment

Leave a Reply

Your email address will not be published. Required fields are marked *

Most Popular

To Top