Punjab

ਪੰਜਾਬ ਦਾ ਬਜਟ ਪੇਸ਼ ਕਰਨ ਤੋਂ ਬਾਅਦ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਹੋਇਆ ਕੋਰੋਨਾ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੀ ਵਧ ਰਹੀ ਹੈ। ਸ਼ੁੱਕਰਵਾਰ ਸਵੇਰੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਰੋਨਾ ਵਾਇਰਸ ਸੈਂਪਲ ਰਿਪੋਰਟ ਪਾਜ਼ੀਟਿਵ ਆਈ ਹੈ। ਉਹਨਾਂ ਨੇ ਖੁਦ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਮਨਪ੍ਰੀਤ ਬਾਦਲ ਨੇ ਲਿਖਿਆ ਕਿ ਉਹਨਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਉਹ ਅਗਲੇ ਕੁਝ ਦਿਨ ਆਈਸੋਲੇਸ਼ਨ ਵਿੱਚ ਰਹਿਣਗੇ।

ਇਸ ਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ 10 ਹਜ਼ਾਰ ਤੋਂ ਪਾਰ ਹੋ ਗਏ ਹਨ। ਇਸ ਦੇ ਚਲਦੇ ਸੂਬੇ ਦੇ ਦੋ ਜ਼ਿਲ੍ਹਿਆਂ ਲੁਧਿਆਣਾ ਅਤੇ ਪਟਿਆਲਾ ਵਿੱਚ ਵੀ ਅੱਜ ਰਾਤ ਤੋਂ ਨਾਈਟ ਕਰਫਿਊ ਲਗਾ ਦਿੱਤਾ ਗਿਆ ਸੀ।

ਪੰਜਾਬ ਵਿੱਚ 1309 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ 10069 ਦਾ ਵਾਧਾ ਹੋਇਆ ਹੈ। ਇਹਨਾਂ ਵਿਚੋਂ ਸਭ ਤੋਂ ਜ਼ਿਆਦਾ 1348 ਮਾਮਲੇ ਨਵਾਂਸ਼ਹਿਰ ਵਿਚੋਂ ਹਨ। ਜਲੰਧਰ ਵਿੱਚ 1331 ਅਤੇ ਐਸਏਐਸ ਨਗਰ ਵਿੱਚ ਕੋਰੋਨਾ ਵਾਇਰਸ ਮਾਮਲਿਆਂ ਦੀ ਗਿਣਤੀ 1156 ਪਹੁੰਚ ਗਈ ਹੈ।

Click to comment

Leave a Reply

Your email address will not be published. Required fields are marked *

Most Popular

To Top