ਪੰਜਾਬ ਦੀਆਂ ਖ਼ਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਤੱਕ ਕੀਤੀ ਜਾਵੇਗੀ ਹੜਤਾਲ!

 ਪੰਜਾਬ ਦੀਆਂ ਖ਼ਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਤੱਕ ਕੀਤੀ ਜਾਵੇਗੀ ਹੜਤਾਲ!

ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਖ਼ਰੀਦ ਏਜੰਸੀਆਂ ਦੇ ਸਟਾਕ ਵਿੱਚ ਪਏ ਕਰੇਟਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਵਿਰੋਧ ਵਿੱਚ ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਦੇ ਜਾਣ ਦਾ ਐਲਾਨ ਕੀਤਾ ਗਿਆ ਹੈ। ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਚਲਦਿਆਂ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ 2 ਜ਼ਿਲ੍ਹਾ ਕੰਟਰੋਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਖ਼ਰੀਦ ਏਜੰਸੀਆਂ ਦੇ ਸਟਾਕ ਵਿੱਚ ਪਏ ਕਰੇਟਾਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

FCI to stop storing wheat in the open by September | The Financial Express

ਇਸ ਦੇ ਵਿਰੋਧ ਵਿੱਚ ਪੰਜਾਬ ਦੀਆਂ ਸਮੂਹ ਖਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪ੍ਰਮੁੱਖ ਸਕੱਤਰ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਨੂੰ ਇੱਕ ਚਿੱਠੀ ਲਿਖੀ ਗਈ ਹੈ। ਇਸ ਚਿੱਠੀ ਵਿੱਚ ਦੱਸਿਆ ਗਿਆ ਹੈ ਕਿ ਸਾਲ 2018 ਤੋਂ 2021 ਦੌਰਾਨ ਕਣਕ ਦੀ ਸਾਂਭ-ਸੰਭਾਲ ਲਈ ਖਰੀਦੇ ਗਏ ਕਰੇਟਾਂ ਦੀ ਪੜਤਾਲ ਦੇ ਨਾਮ ਤੇ ਸਮੂਹ ਮੁਲਾਮਾਂ ਨੂੰ ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤੇ ਜਾਣ ਦੇ ਵਿਰੋਧ ਵਿੱਚ ਹੜਤਾਲ ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਲਿਖਿਆ ਗਿਆ ਕਿ ਪੰਜਾਬ ਦੀ ਇਸ ਇਕਪਾਸੜ ਕਾਰਵਾਈ ਨਾਲ ਪੂਰੇ ਪੰਜਾਬ ਵਿੱਚ ਡਰ ਤੇ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪ੍ਰਚੱਲਤ ਹਦਾਇਤਾਂ ਅਤੇ ਪ੍ਰੈਕਟਿਸ ਅਨੁਸਾਰ ਕਰੇਟਾਂ ਦੀ ਸਪਲਾਈ ਅਪ੍ਰੈਲ ਅਤੇ ਮਈ ਮਹੀਨੇ ਦੌਰਾਨ ਚਲਦੇ ਸੀਜਨ ਦੌਰਾਨ ਹੁੰਦੀ ਹੈ। ਇਸ ਸਮੇਂ ਵੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ‘ਤੇ ਹੁੰਦਾ ਹੈ।

ਕਣਕ ਦੀ ਸੁਚਾਰੂ ਸਟੋਰੇਜ ਅਤੇ ਸੰਭਾਲ ਯਕੀਨੀ ਬਣਾਉਣ ਹਿੱਤ ਇਹ ਕਰੇਟ ਤੁਰੰਤ ਕਣਕ ਦਾ ਭੰਡਾਰ ਕਰਨ ਲਈ ਵਰਤੋਂ ਵਿੱਚ ਲਿਆਂਦੇ ਜਾਂਦੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਰਕਾਰੀ ਹਦਾਇਤਾਂ ਅਨੁਸਾਰ ਇਨ੍ਹਾਂ ਕਰੇਟਾਂ ਦੀ ਉਮਰ 4 ਸਾਲ ਨਿਰਧਾਰਿਤ ਕੀਤੀ ਗਈ ਹੈ ਅਤੇ ਟੈਂਡਰ ਰਾਹੀਂ ਨਕਾਰਾ ਕਰੇਟ ਦੀ ਨਿਕਾਸੀ ਘੱਟੋ-ਘੱਟ 14 ਕਿਲੋ ਵਜ਼ਨ ਪ੍ਰਤੀ ਕਰੇਟ ਹੇਠ ਦਰਜ ਕਰ ਕੇ ਕਰਵਾਈ ਜਾਂਦੀ ਹੈ।

ਕਣਕ ਦੀ ਸਾਂਭ-ਸੰਭਾਲ ਦਾ ਕੰਮ ਬਹੁਤ ਵੱਡੇ ਪੱਧਰ ‘ਤੇ ਨੇਪਰੇ ਚਾੜਨ ਕਾਰਨ ਖ਼ਰੀਦ ਏਜੰਸੀਆਂ ਦੇ ਗੁਦਾਮਾਂ ਵਿਚ ਕਰੇਟ ਦੀ ਸਾਲ ਵਾਰ ਖ਼ਰੀਦ ਦੀ ਪਛਾਣ ਨਹੀਂ ਕੀਤੀ ਜਾ ਸਕਦੀ ਹੈ। ਪਿਛਲੇ ਸਾਲਾਂ ਦੌਰਾਨ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਨਵੇਂ ਕਰੇਟ ਪ੍ਰਾਪਤ ਕਰਨ ਉਪਰੰਤ ਸਹੀ ਵਰਤੋਂ ਕਰ ਕੇ ਖ਼ਰਾਬ ਹੋ ਚੁੱਕੇ ਕਰੇਟਾਂ ਦੀ ਸਰਕਾਰੀ ਹਿਦਾਇਤਾਂ ਅਨੁਸਾਰ ਨਿਲਾਮੀ ਕਰਵਾ ਦਿੱਤੀ ਜਾਂਦੀ ਹੈ। ਇਸ ਤੋਂ ਪਹਿਲਾਂ ਵੀ ਲੇਬਰ ਤੇ ਟਰਾਂਸਪੋਰਟ ਕਾਰਪੋਰੇਸ਼ਨ ਦੇ ਟੈਂਡਰਾਂ ਨੂੰ ਲੈ ਕੇ ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।

Leave a Reply

Your email address will not be published.