News

ਪੰਜਾਬ ਦੀਆਂ ਚੋਣਾਂ ਬਾਰੇ ਅਮਿਤ ਸ਼ਾਹ ਦਾ ਬਿਆਨ, ਕੈਪਟਨ ਤੇ ਢੀਂਡਸਾ ਨਾਲ ਕਰਨਗੇ ਗਠਜੋੜ

ਸ਼੍ਰੋਮਣੀ ਅਕਾਲੀ ਦਲ ਦਾ ਸਾਥ ਗਵਾਉਣ ਪਿਛੋਂ ਭਾਜਪਾ ਨਵੇਂ ਸਾਥੀਆਂ ਦੀ ਤਲਾਸ਼ ਵਿੱਚ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੁਦ ਖੁਲਾਸਾ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਦੇ ਸਾਬਕਾ ਸੁਖਦੇਵ ਸਿੰਘ ਢੀਂਡਸਾ ਦੀਆਂ ਪਾਰਟੀਆਂ ਨਾਲ ਗੱਠਜੋੜ ਲਈ ਗੱਲਬਾਤ ਕੀਤੀ ਜਾ ਰਹੀ ਹੈ।

Sukhdev Singh Dhindsa resigns as SAD's leader in Rajya Sabha | Cities  News,The Indian Express

ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਭਾਜਪਾ ਨਾਲ ਗੱਠਜੋੜ ਦਾ ਐਲਾਨ ਕਰ ਚੁੱਕੇ ਹਨ ਪਰ ਸੁਖਦੇਵ ਸਿੰਘ ਢੀਂਡਸਾ ਨੇ ਅਜੇ ਇਸ ਬਾਰੇ ਕੁਝ ਵੀ ਸਪਸ਼ਟ ਨਹੀਂ ਕੀਤਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਬਣੇ ਹਾਲਾਤ ਮਗਰੋਂ ਕੋਈ ਵੀ ਸਿਆਸੀ ਧਿਰ ਭਾਜਪਾ ਨਾਲ ਜਾਣ ਤੋਂ ਕੰਨੀ ਕਤਰਾ ਰਹੀ ਹੈ।

ਉਂਝ ਇਸ ਬਾਰੇ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਤੇ ਉੱਤਰ ਪ੍ਰਦੇਸ਼ ਵਿੱਚ ਚੋਣਾਂ ਦੌਰਾਨ ਕਿਸਾਨ ਅੰਦੋਲਨ ਦਾ ਕੁਝ ਅਸਰ ਨਹੀਂ ਪਵੇਗਾ ਕਿਉਂ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਤੇ ਹੁਣ ਇਹ ਕੋਈ ਮੁੱਦਾ ਨਹੀਂ ਰਿਹਾ।

ਸ਼ਨੀਵਾਰ ਨੂੰ ਦੇਸ਼ ਦੇ ਇੱਕ ਪ੍ਰਮੁੱਖ ਅਖ਼ਬਾਰ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਸ਼ਾਹ ਨੇ ਕਿਹਾ,‘‘ਅਸੀਂ ਕੈਪਟਨ ਸਾਬ੍ਹ ਤੇ ਢੀਂਡਸਾ ਸਾਬ੍ਹ ਨਾਲ ਗੱਲਬਾਤ ਕਰ ਰਹੇ ਹਾਂ। ਇਸ ਦੀ ਪੂਰੀ ਸੰਭਾਵਨਾ ਹੈ ਕਿ ਦੋਵੇਂ ਪਾਰਟੀਆਂ ਨਾਲ ਭਾਜਪਾ ਦਾ ਗੱਠਜੋੜ ਹੋ ਜਾਵੇਗਾ। ਅਸੀਂ ਦੋਵੇਂ ਪਾਰਟੀਆਂ ਨਾਲ ਹਾਂ-ਪੱਖੀ ਸੋਚ ਨਾਲ ਗੱਲਬਾਤ ਕਰ ਰਹੇ ਹਾਂ।’’

Click to comment

Leave a Reply

Your email address will not be published.

Most Popular

To Top