ਪੰਜਾਬ ਦੀਆਂ ਜੇਲ੍ਹਾਂ ਵਿੱਚੋਂ 6 ਮਹੀਨਿਆਂ ‘ਚ 3600 ਫੋਨ ਕੀਤੇ ਬਰਾਮਦ: ਜੇਲ੍ਹ ਮੰਤਰੀ ਬੈਂਸ

 ਪੰਜਾਬ ਦੀਆਂ ਜੇਲ੍ਹਾਂ ਵਿੱਚੋਂ 6 ਮਹੀਨਿਆਂ ‘ਚ 3600 ਫੋਨ ਕੀਤੇ ਬਰਾਮਦ: ਜੇਲ੍ਹ ਮੰਤਰੀ ਬੈਂਸ

ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਅਚਨਚੇਤ ਛਾਪਾ ਮਾਰ ਕੇ ਜੇਲ੍ਹ ਪ੍ਰਬੰਧਨ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਕੈਦੀਆਂ ਨਾਲ ਗੱਲਬਾਤ ਕਰਕੇ ਜੇਲ੍ਹ ਵਿੱਚ ਕੀਤੇ ਜਾਂਦੇ ਵਿਵਹਾਰ ਦੇ ਵੇਰਵੇ ਲਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਹਨਾਂ ਦੱਸਿਆ ਕਿ ਜੇਲ੍ਹ ਮੰਤਰੀ ਬਣਨ ਦੇ 6 ਮਹੀਨਿਆਂ ਦੌਰਾਨ ਜੇਲ੍ਹ ਸੁਧਾਰ ਲਈ ਕੀਤੇ ਗਏ ਯਤਨਾਂ ਸਦਕਾ ਹੁਣ ਤੱਕ 3600 ਦੇ ਕਰੀਬ ਮੋਬਾਈਲ ਫੋਨ ਜੇਲ੍ਹਾਂ ਵਿੱਚੋਂ ਬਰਾਮਦ ਕੀਤੇ ਜਾ ਚੁੱਕੇ ਹਨ।

ਉਹਨਾਂ ਨੇ ਅੰਮ੍ਰਿਤਸਰ ਜੇਲ੍ਹ ਵਿੱਚ ਕੰਧ ਤੋਂ ਪਾਰ ਸੁੱਟੇ ਗਏ ਲਿਫ਼ਾਫ਼ੇ ਵਿਖਾਉਂਦੇ ਦੱਸਿਆ ਕਿ ਇਸ ਤਰ੍ਹਾਂ ਜੇਲ੍ਹ ਵਿੱਚ ਮੋਬਾਈਲ ਅਤੇ ਨਸ਼ਾ ਭੇਜਿਆ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ, ਉਹ ਛੇਤੀ ਹੀ ਜੇਲ੍ਹਾਂ ਵਿੱਚ ਆਰਐਫ ਤਕਨਾਲੋਜੀ, ਜੋ ਕਿ ਮੋਬਾਈਲ ਨੈਟਵਰਕ ਜਾਮ ਕਰਨ ਵਾਲੀ ਦੁਨੀਆ ਦੀ ਅਤਿ ਆਧੁਨਿਕ ਤਕਨੀਕ ਹੈ, ਦੀ ਵਰਤੋਂ ਕਰਨ ਜਾ ਰਹੇ ਹਾਂ, ਜਿਸ ਨਾਲ ਜੇਲ੍ਹ ਵਿੱਚੋਂ ਮੋਬਾਈਲ ਦੀ ਵਰਤੋਂ ਪੂਰਨ ਰੂਪ ਵਿੱਚ ਬੰਦ ਹੋ ਜਾਵੇਗੀ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਹਰੇਕ ਜੇਲ੍ਹ ਵਿੱਚ ਬਾਡੀ ਸਕੈਨਰ ਨਾਲ ਕੈਦੀਆਂ ਦੀ ਤਲਾਸ਼ੀ ਸ਼ੁਰੂ ਹੋ ਜਾਵੇਗੀ ਅਤੇ ਅਤਿ ਸੁਰੱਖਿਅਤ ਸੈਲ ਜਿੱਥੇ ਗੈਂਗਸਟਰ ਕੈਦ ਹਨ ਦੇ ਹਿੱਸੇ ਉਪਰ ਲੋਹੇ ਦੀ ਜਾਅਲੀ ਲਗਾਈ ਜਾਵੇਗੀ ਤਾਂ ਜੋ ਕੋਈ ਮੋਬਾਈਲ ਜਾਂ ਹੋਰ ਸਮਾਨ ਬਾਹਰੋਂ ਨਾ ਆ ਸਕੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਗੈਂਗਸਟਰਾਂ ਦੀ ਰੋਜ਼ਾਨਾ ਦੋ ਵਾਰ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਤਲਾਸ਼ੀ ਲੈਣ ਵਾਲੀ ਟੀਮ ਨੂੰ ਵੀ ਲਗਾਤਾਰ ਬਦਲਿਆ ਜਾ ਰਿਹਾ ਹੈ।

Leave a Reply

Your email address will not be published.