ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਖ਼ਤਰਨਾਕ ਗੈਂਗਸਟਰਾਂ-ਤਸਕਰਾਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਹੁਣ ਪੰਜਾਬ, ਹਰਿਆਣਾ, ਦਿੱਲੀ ਅਤੇ ਹੋਰਾਂ ’ਚ ਕਰੋੜਾਂ ਰੁਪਏ ਦੀ ਫ਼ਿਰੌਤੀ ਦਾ ਕਾਲਾ ਕਾਰੋਬਾਰ ਚਲਾ ਰਹੇ ਜੇਲ੍ਹਾਂ ’ਚ ਬੰਦ ਵੱਡੇ ਪੱਧਰ ’ਤੇ ਗੈਂਗਸਟਰਾਂ ਨੂੰ ਦੱਖਣੀ ਜੇਲ੍ਹਾਂ ‘ਚ ਟਰਾਂਸਫਰ ਕਰਨ ਦੀ ਤਿਆਰੀ ਕਰ ਲਈ ਗਈ ਹੈ। ਕੇਂਦਰ ਸਰਕਾਰ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਐੱਨਆਈਏ ਅਤੇ ਹੋਰ ਖ਼ੁਫ਼ੀਆ ਏਜੰਸੀਆਂ ਵੱਲੋਂ ਇਸ ਸਬੰਧੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਦੱਸ ਦਈਏ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ’ਚ ਨਾ ਸਿਰਫ ਕਤਲ, ਕਤਲ ਦੀ ਕੋਸ਼ਿਸ਼ ਅਤੇ ਧਮਕੀਆਂ ਦੇ ਕੇ ਕਾਰੋਬਾਰੀਆਂ, ਟੋਲ ਪਲਾਜ਼ਾ ਸੰਚਾਲਕਾਂ, ਸ਼ਰਾਬ ਜਾਂ ਸੋਨਾ ਵਪਾਰੀਆਂ ਤੋਂ ਕਰੋੜਾਂ ਰੁਪਏ ਦੀ ਫ਼ਿਰੌਤੀ ਸਬੰਧੀ ਧਮਕਾ ਕੇ ਦਹਿਸ਼ਤ ਦਾ ਮਾਹੌਲ ਬਣਾਇਆ ਜਾਂਦਾ ਹੈ ਪਰ ਫੜ੍ਹੇ ਜਾਣ ਤੋਂ ਬਾਅਦ ਜੇਲ੍ਹਾਂ ’ਚ ਬੰਦ ਹੋਣ ਦੇ ਬਾਵਜੂਦ ਵੀ ਗੈਂਗਸਟਰ ਉਸੇ ਤਰ੍ਹਾਂ ਆਪਣੇ ਗਿਰੋਹ ਨੂੰ ਚਲਾਉਣ ਦਾ ਕੰਮ ਕਰ ਰਹੇ ਹਨ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਦੀਆਂ ਜੇਲ੍ਹਾਂ ਵਿੱਚੋਂ ਹੀ ਵੱਡੇ ਨਸ਼ਾ ਤਸਕਰਾਂ ਦੇ ਕਈ ਵੱਡੇ ਮਾਮਲੇ ਸਾਹਮਣੇ ਆ ਚੁੱਕੇ ਹਨ। ਹੈਰੋਇਨ ਦੀਆਂ ਵੱਡੀਆਂ ਖੇਪਾਂ ਨੂੰ ਆਰਡਰ ਕਰਨਾ ਅਤੇ ਆਪਣੇ ਗੁੰਡਿਆਂ ਦੀ ਮਦਦ ਨਾਲ ਸਫ਼ਲਤਾ ਪੂਰਵਕ ਉਹਨਾਂ ਨੂੰ ਉਹਨਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣਾ, ਜਿਸ ਵਿੱਚ ਸਭ ਤੋਂ ਵੱਡੀ ਗੱਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਪੰਜਾਬ ਵਿੱਚ ਕਈ ਹੋਰ ਕਾਂਟਰੈਕਟ ਕਿਲਿੰਗ ਦੀਆਂ ਸਾਜ਼ਿਸ਼ਾਂ ਨੂੰ ਅੰਜਾਮ ਦੇਣ ਤੋਂ ਬਾਅਦ ਨਸ਼ਾ ਤਸਕਰੀ ਦੀਆਂ ਘਟਨਾਵਾਂ ਗਵਾਹ ਹਨ।
ਕੇਂਦਰ ਸਰਕਾਰ ਅਤੇ ਖੁਫ਼ੀਆ ਏਜੰਸਾਂ ਨੂੰ ਪਤਾ ਲੱਗਿਆ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਦੀਆਂ ਜੇਲ੍ਹਾਂ ਨਾ ਸਿਰਫ਼ ਉੱਤਰੀ ਭਾਰਤ ਦੇ ਗੈਂਗਸਟਰਾਂ ਜਾਂ ਨਸ਼ਾ ਤਸਕਰਾਂ ਲਈ ਇੱਕ ਸੁਰੱਖਿਅਤ ਥਾਂ ਹੈ। ਉਹ ਨਾ ਸਿਰਫ਼ ਆਪਣੇ ਗੈਂਗ ਨੂੰ ਆਰਾਮ ਨਾਲ ਚਲਾ ਰਹੇ ਹਨ, ਸਗੋਂ ਇਹਨਾਂ ਜੇਲ੍ਹਾਂ ਵਿੱਚ ਉਹਨਾਂ ਨੂੰ ਆਪਣੀ ਗੈਂਗ ਨੂੰ ਵਧਾਉਣ ਲਈ ਨਵੀਂ ਭਰਤੀਆਂ ਕਰਨ ਦੇ ਭਰਪੂਰ ਮੌਕੇ ਮਿਲ ਰਹੇ ਹਨ।
ਪੰਜਾਬ ’ਚ ਜਿੰਨੀਆਂ ਵੀ ਵੱਡੀਆਂ ਸ਼ਖਸੀਅਤਾਂ ਦਾ ਕਤਲ ਹੋਇਆ ਹੈ, ਉਨ੍ਹਾਂ ਦੀ ਨਾ ਸਿਰਫ਼ ਸਾਜ਼ਿਸ਼ ਜੇਲ੍ਹਾਂ ’ਚੋਂ ਹੀ ਰਚੀ ਗਈ ਸੀ, ਸਗੋਂ ਜੇਲ੍ਹਾਂ ’ਚ ਬੰਦ ਗੈਂਗਸਟਰਾਂ ਵੱਲੋਂ ਇਸ ਦੇ ਕਾਤਲ ਵੀ ਉਪਲੱਬਧ ਕਰਵਾਏ ਗਏ ਸਨ। ਇਸੇ ਤਰ੍ਹਾਂ ਕਤਲ ’ਚ ਵਰਤੇ ਗਏ ਹਥਿਆਰਾਂ ਲਈ ਵੀ ਹਥਿਆਰਾਂ ਦੇ ਤਸਕਰਾਂ ਨਾਲ ਸੰਪਰਕ ਕੀਤਾ ਗਿਆ। ਇਸ ਤੋਂ ਸਾਫ਼ ਹੈ ਕਿ ਇਨ੍ਹਾਂ ਸੂਬਿਆਂ ਦੀਆਂ ਜੇਲ੍ਹਾਂ ਗੈਂਗਸਟਰਾਂ ਲਈ ਆਪਣੇ ਗੈਂਗ ਚਲਾਉਣ ਲਈ ਸੁਰੱਖਿਅਤ ਅਤੇ ਆਰਾਮਦਾਇਕ ਥਾਂ ਬਣ ਚੁੱਕੀਆਂ ਹਨ।