ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਅੱਜ ਕੈਪਟਨ ਨਾਲ ਕਰਨਗੀਆਂ ਮੁਲਾਕਾਤ, ਨਿਕਲ ਸਕਦਾ ਹੈ ਹੱਲ!

ਲੋਕਾਂ ਵੱਲੋਂ ਬਿੱਲਾਂ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਰਾਸ਼ਟਰਪਤੀ ਨੇ ਇਹਨਾਂ ਬਿੱਲਾਂ ਤੇ ਮੋਹਰ ਲਗਾ ਦਿੱਤੀ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੰਦਭਾਗਾ ਦਸਦਿਆਂ ਕਿਹਾ ਕਿ ਉਹਨਾਂ ਦੀ ਸਰਕਾਰ ਰਾਜ ਦੇ ਕਾਨੂੰਨਾਂ ਵਿੱਚ ਸੰਭਾਵਤ ਸੋਧਾਂ ਸਮੇਤ ਸਾਰੇ ਵਿਕਲਪਾਂ ਦੀ ਪੜਤਾਲ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।
ਉੱਥੇ ਹੀ ਅੱਜ 31 ਕਿਸਾਨ ਜੱਥੇਬੰਦੀਆਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੀਆਂ। ਇਸ ਤੋਂ ਪਹਿਲਾਂ ਕਿਸਾਨ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ। ਦਸ ਦਈਏ ਕਿ ਕਿਸਾਨਾਂ ਵੱਲੋਂ ਪਹਿਲਾਂ ਹੀ 1 ਅਕਤੂਬਰ ਤੋਂ ‘ਰੇਲੇ ਰੋਕੋ’ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ: ਇਸ ਵਾਰ ਵ੍ਹਾਈਟ ਗੋਲਡ ਤੋੜੇਗਾ 7 ਸਾਲਾਂ ਦਾ ਰਿਕਾਰਡ
ਕਿਸਾਨਾਂ ਨੇ ਸਾਫ਼ ਕਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਉਹ ਧਰਨਿਆਂ ਦਾ ਸਿਆਸੀਕਰਨ ਨਹੀਂ ਹੋਣ ਦੇਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਦੀ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਲਈ ਹੁਣ ਵੀ ਸਿਆਸਤ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਕਈ ਉਡਾਨਾਂ ਨੂੰ ਲੈ ਕੇ 1 ਅਕਤੂਬਰ ਤੋਂ ਹੋ ਰਿਹਾ ਹੈ ਵੱਡਾ ਬਦਲਾਅ! ਪੜ੍ਹੋ ਇਹ ਖ਼ਬਰ
ਉਨ੍ਹਾਂ ਕਿਹਾ ਕਿ ਜੇਕਰ ਪਾਰਟੀਆਂ ਨੂੰ ਕਿਸਾਨਾਂ ਦੀ ਇੰਨੀ ਹੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ। ਦੱਸ ਦੇਈਏ ਕਿ ਖੇਤੀ ਬਿੱਲਾਂ ਦੇ ਵਿਰੋਧ ‘ਚ ਪੰਜਾਬ ਸਣੇ ਕਈ ਸੂਬਿਆਂ ਦੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
