Punjab

ਪੰਜਾਬ ਦੀ ਬੇੜੀ ਨੂੰ ਕੈਪਟਨ ਲਗਾ ਸਕਦੇ ਹਨ ਕਿਨਾਰੇ: ਮੰਤਰੀ ਮਨਪ੍ਰੀਤ ਸਿੰਘ ਬਾਦਲ

ਅਕਸਰ ਹੀ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵਿਰੋਧੀਆਂ ਦੇ ਨਿਸ਼ਾਨੇ ‘ਤੇ ਰਹਿੰਦੇ ਹਨ। ਵਿਰੋਧੀਆਂ ਵੱਲੋਂ ਉਹਨਾਂ ‘ਤੇ ਖ਼ਜ਼ਾਨਾ ਖਾਲ੍ਹੀ ਹੋਣ ਨੂੰ ਲੈ ਕੇ ਕਈ ਤਰ੍ਹਾਂ ਦੇ ਇਲਜ਼ਾਮ ਵੀ ਲਾਏ ਜਾਂਦੇ ਹਨ ਪਰ ਹੁਣ ਉੱਥੇ ਹੀ ਮਨਪ੍ਰੀਤ ਬਾਦਲ ਵੱਲੋਂ ਵਿਰੋਧੀਆਂ ਨੂੰ ਆਪਣੇ ਵੱਖਰੇ ਹੀ ਅੰਦਾਜ਼ ‘ਚ ਜਵਾਬ ਦਿੱਤਾ ਗਿਆ ਹੈ।

ਮਨਪ੍ਰੀਤ ਬਾਦਲ ਨੇ ਕਿਹਾ ਕਿ ਕੰਡੇ ਵੀ ਉਹਨਾਂ ਲੋਕਾਂ ਨੂੰ ਲੱਗਦੇ ਹਨ ਜੋ ਤੁਰਨ ਦੀ ਹਿੰਮਤ ਰੱਖਦੇ ਹਨ ਅਤੇ ਡਿੱਗਦੇ ਵੀ ਹਮੇਸ਼ਾ ਉਹ ਹਨ ਜੋ ਦੌੜਨ ਦੀ ਜ਼ੁਰਤ ਰੱਖਦੇ ਹਨ। ਖਜ਼ਾਨਾ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਜਿੱਥੇ ਚੀਨ ਭਾਰਤ ਨੂੰ ਲਲਕਾਰ ਰਿਹਾ ਹੈ ਉੱਥੇ ਹੀ ਪੰਜਾਬ ਦੇ ਸਿਰ ‘ਤੇ ਐੱਸਵਾਈਐੱਲ ਅਤੇ ਖੇਤੀ ਆਰਡੀਨੈਂਸਾਂ ਦੀ ਤਲਵਾਰ ਵੀ ਲਟਕ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਅਤੇ ਹਰਿਆਣਾ ਵਿਚ ਕਿਸਾਨ ਅੰਦੋਲਨ

ਉਹਨਾਂ ਕਿਹਾ ਕਿ ਪੰਜਾਬ ਬਹੁਤ ਸਾਰੇ ਖ਼ਤਰਿਆਂ ਨਾਲ ਜੂਝ ਰਿਹਾ ਹੈ ਅਤੇ ਇਸ ਦੀ ਬੇੜੀ ਨੂੰ ਸੂਝਵਾਨ ਕੈਪਟਨ ਅਮਰਿੰਦਰ ਸਿੰਘ ਹੀ ਕਿਨਾਰੇ ਲਾ ਸਕਦੇ ਹਨ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਨੂੰ ਸੂਬੇ ਭਰ ‘ਚ 1.41 ਕਰੋੜ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਣ ਵਾਲੀ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਭਗਵੰਤ ਮਾਨ ਦੀ ਕੋਰੋਨਾ ਟੈਸਟ ਰਿਪੋਰਟ ਆਈ ਸਾਹਮਣੇ

ਉੱਥੇ ਹੀ ਬਠਿੰਡਾ ਪਹੁੰਚੇ ਮਨਪ੍ਰੀਤ ਸਿੰਘ ਬਾਦਲ ਵੱਲੋਂ ਵੀ ਗਰੀਬ ਪਰਿਵਾਰਾਂ ਲਈ ਸਮਰਾਟ ਕਾਰਡ ਸਕੀਮ ਲਾਂਚ ਕੀਤੀ ਗਈ। ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਕਿ ਇਸ ਨਾਲ ਸੂਬੇ ਵਿਚਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 1.5 ਕਰੋੜ ਤੱਕ ਪਹੁੰਚ ਜਾਵੇਗੀ ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 37.5 ਲੱਖ ਕਾਰਡ ਯੋਗ ਲਾਭਪਾਤਰੀਆਂ ਨੂੰ ਇਸ ਮਹੀਨੇ ਵੰਡੇ ਜਾਣਗੇ।

Click to comment

Leave a Reply

Your email address will not be published. Required fields are marked *

Most Popular

To Top