ਪੰਜਾਬ ਦੀ ਮਾਨ ਸਰਕਾਰ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਕੀਤੇ ਨਿਯੁਕਤ, ਸੀਐਮ ਨੇ ਦਿੱਤੀ ਵਧਾਈ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਫ਼ੈਸਲਾ ਕੀਤਾ ਹੈ। ਮੰਤਰੀ ਮੰਡਲ ਵਿੱਚ ਫੇਰਬਦਲ ਮਗਰੋਂ ਹੁਣ ਭਗਵੰਤ ਮਾਨ ਸਰਕਾਰ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਨਿਯੁਕਤ ਕੀਤੇ ਹਨ। ਸਰਕਾਰ ਵੱਲੋਂ ਇਨ੍ਹਾਂ 15 ਚੇਅਰਮੈਨਾਂ ਦੀ ਲਿਸਟ ਜਾਰੀ ਕੀਤੀ ਗਈ ਹੈ।
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਸਾਥੀਆਂ ਨੂੰ ਦਿੱਤੀ ਜ਼ਿੰਮੇਵਾਰੀ ਲਈ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ…
ਟੀਮ ਰੰਗਲਾ ਪੰਜਾਬ 'ਚ "ਜੀ ਆਇਆਂ ਨੂੰ" pic.twitter.com/DI0aCfLiQL
— Bhagwant Mann (@BhagwantMann) January 9, 2023
ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ ਅਤੇ ਉਹਨਾਂ ਨੇ ਚੇਅਰਮੈਨਾਂ ਨੂੰ ਵਧਾਈ ਵੀ ਦਿੱਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਸਾਥੀਆਂ ਨੂੰ ਦਿੱਤੀ ਜ਼ਿੰਮੇਵਾਰੀ ਲਈ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ… ਟੀਮ ਰੰਗਲਾ ਪੰਜਾਬ ‘ਚ “ਜੀ ਆਇਆਂ ਨੂੰ”