ਪੰਜਾਬ ਦੇ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ

 ਪੰਜਾਬ ਦੇ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿਧਾਇਕ ਕੁੰਵਰ ਵਿਜੈ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਦਾ ਵਿਧਾਨ ਸਭਾ ਦਫ਼ਤਰ ਵਲੋਂ ਅਸਤੀਫ਼ਾ ਰਿਸੀਵ ਕਰ ਲਿਆ ਗਿਆ ਹੈ।

How To Write A Simple And Effective Resignation Letter

ਹੁਣ ਇਸ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫ਼ੈਸਲਾ ਲੈਣਗੇ। ਜਾਣਕਾਰੀ ਮੁਤਾਬਕ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਇਸ ਕਮੇਟੀ ਦਾ ਕੰਮ ਸਰਕਾਰ ਵੱਲੋਂ ਵਿਧਾਨ ਸਭਾ ਸਦਨ ਵਿਚ ਦਿੱਤੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਸਬੰਧੀ ਭਰੋਸਿਆਂ ਦੀ ਨਿਗਰਾਨੀ ਕਰਨਾ ਅਤੇ ਉਨ੍ਹਾਂ ਦੇ ਪੂਰਾ ਹੋਣ ਸਬੰਧੀ ਪਤਾ ਲਗਾਉਣ ਨਾਲ ਸਬੰਧਿਤ ਹੈ।

ਕਮੇਟੀ ਵਲੋਂ ਸਬੰਧਿਤ ਵਿਭਾਗਾਂ ਨੂੰ ਸਦਨ ਵਿਚ ਦਿੱਤੇ ਗਏ ਭਰੋਸਿਆਂ ਬਾਰੇ ਸੂਚਨਾ ਭੇਜੀ ਜਾਂਦੀ ਹੈ ਅਤੇ ਸਬੰਧਿਤ ਵਿਭਾਗਾਂ ਨੂੰ ਤਿੰਨ ਮਹੀਨੇ ਦੇ ਅੰਦਰ ਕਮੇਟੀ ਨੂੰ ਆਪਣਾ ਜਵਾਬ ਭੇਜਣਾ ਹੁੰਦਾ ਹੈ। ਇਸ ਵਿਚ ਉਕਤ ਭਰੋਸੇ ਦੇ ਲਾਗੂ ਕੀਤੇ ਜਾਣ ਸਬੰਧੀ ਸਥਿਤੀ ਦਾ ਜ਼ਿਕਰ ਕੀਤਾ ਜਾਂਦਾ ਹੈ। ਇਸ ਲਹਿਜੇ ਨਾਲ ਇਸ ਕਮੇਟੀ ਨੂੰ ਵਿਧਾਨ ਸਭਾ ਦੀਆਂ ਅਹਿਮ ਕਮੇਟੀਆਂ ਵਿਚ ਸ਼ੁਮਾਰ ਕੀਤਾ ਜਾਂਦਾ ਹੈ।

ਸੂਤਰਾਂ ਮੁਤਾਬਕ ਚੇਅਰਮੈਨ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਐੱਸਆਈਟੀਜਾਂਚ ਸਬੰਧੀ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਨੂੰ ਹਾਜ਼ਰ ਹੋ ਕੇ ਜ਼ੁਬਾਨੀ ਸਪੱਸ਼ਟੀਕਰਨ ਦੇਣ ਲਈ ਬੁਲਾਇਆ ਗਿਆ ਸੀ ਅਤੇ ਇਸ ਸਬੰਧ ਵਿਚ ਕਮੇਟੀ ਦੀ ਬੈਠਕ ਵੀ ਰੱਖੀ ਗਈ ਸੀ।

ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਇੱਕ ਮੀਟਿੰਗ ਸੱਦ ਲਈ, ਜਿਸ ਕਾਰਨ ਸਾਰੀਆਂ ਕਮੇਟੀਆਂ ਦੀ ਤੈਅ ਕੀਤੀਆਂ ਗਈਆਂ ਬੈਠਕਾਂ ਨੂੰ ਰੱਦ ਕਰਨਾ ਪਿਆ। ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਸਬੰਧ ਵਿਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਲੋਂ ਕੁੱਝ ਵੀ ਜਵਾਬ ਨਹੀਂ ਦਿੱਤਾ ਗਿਆ।

Leave a Reply

Your email address will not be published. Required fields are marked *