News

ਪੰਜਾਬ ਦੇ ਇਨ੍ਹਾਂ ਕਲਾਕਾਰਾਂ ਨੇ ਵਧਾਇਆ ‘ਟਰੈਕਟਰ ਪਰੇਡ’ ਦਾ ਹਿੱਸਾ ਬਣਨ ਵਾਲੇ ਨੌਜਵਾਨਾਂ ਦਾ ਹੌਂਸਲਾ

26 ਜਨਵਰੀ ਨੂੰ ਗਣਤੰਤਰ ਦਿਵਸ ਦੇ ਖ਼ਾਸ ਮੌਕੇ ’ਤੇ ‘ਟਰੈਕਟਰ ਪਰੇਡ’ ਕੱਢੀ ਜਾ ਰਹੀ ਹੈ। ਇਸ ਪਰੇਡ ’ਚ ਵੱਖ-ਵੱਖ ਸੂਬਿਆਂ ਦੇ ਨੌਜਵਾਨ ਕਿਸਾਨ ਭਾਰੀ ਗਿਣਤੀ ’ਚ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚ ਰਹੇ ਹਨ। ਇਸ ਪਰੇਡ ’ਚ ਆਮ ਲੋਕਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰ ਵੀ ਕਿਸਾਨਾਂ ਨਾਲ ਡਟੇ ਰਹਿਣਗੇ।

PunjabKesari

ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਸੋਸ਼ਲ ਮੀਡੀਆ ’ਤੇ ਪਰੇਡ ਦਾ ਹਿੱਸਾ ਬਣਨ ਵਾਲੇ ਨੌਜਵਾਨਾਂ ਨੂੰ ਇਕ ਬੇਨਤੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ ਹੈ ‘ਸਾਰੇ ਨੌਜਵਾਨ ਵੀਰਾਂ ਨੂੰ ਬੇਨਤੀ ਹੈ ਕਿ ਹੋਸ਼ ਤੋਂ ਕੰਮ ਲੈਣਾ ਹੈ ਨਾ ਕਿ ਜ਼ੋਸ ਤੋਂ।

PunjabKesari

ਸ਼ਰਾਰਤੀ ਲੋਕਾਂ ਦਾ ਖ਼ਿਆਲ ਰੱਖੋ, ਲੜਨਾ ਬਿਲਕੁਲ ਨਹੀਂ। ਹੱਥ ਜੋੜ ਕੇ ਮੇਰੀ ਬੇਨਤੀ ਹੈ ਇਹ…ਵਾਹਿਗੁਰੂ ਮਿਹਰ ਕਰੇ ਸਭ ’ਤੇ #ਰੱਬਰਾਖਾ।’ ਉਥੇ ਹੀ ਪੰਜਾਬੀ ਕਲਾਕਾਰ ਕਿਸਾਨਾਂ ਦਾ ਹੌਂਸਲਾ ਬੁਲੰਦ ਕਰਦੇ ਹੋਏ ਨਜ਼ਰ ਆ ਰਹੇ ਹਨ। ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ, ਦਿਲਜੀਤ ਦੋਸਾਂਝ, ਪ੍ਰਭ ਗਿੱਲ, ਅਰਮਾਨ ਬੇਦਿਲ ਅਤੇ ਸੁਖਸ਼ਿੰਦਰ ਸ਼ਿੰਦਾ ਨੇ ਟਵੀਟ ਕੀਤੇ ਹਨ।

PunjabKesari

ਇਸ ਤੋਂ ਇਲਾਵਾ ਗਾਇਕ ਪ੍ਰਭ ਗਿੱਲ ਨੇ ਵੀ 26 ਜਨਵਰੀ ਨੂੰ ਲੈ ਕੇ ਇਕ ਖ਼ਾਸ ਪੋਸਟ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ’ਚ ਲਿਖਿਆ ਹੈ ‘26 ਜਨਵਰੀ ਨੂੰ ਸਵੇਰੇ 11 ਵਜੇ ਤੋਂ 3 ਵਜੇ ਤੱਕ ਜਿਥੇ ਵੀ ਜਿਵੇਂ ਵੀ ਹੋ ਸਕਦਾ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਰੂਰ ਸਮਾਂ ਦਿਓ।

PunjabKesari

ਇਸ ਤੋਂ ਇਲਾਵਾ ਸੁਖਸ਼ਿੰਦਰ ਸ਼ਿੰਦਾ ਨੇ ਇਕ ਵੀਡੀਓ ਵੀ ਪੋਸਟ ਕੀਤੀ ਹੈ, ਜੋ ਟਰੈਕਟਰ ਮਾਰਚ ਦੀ ਹੈ। ਇਸ ਵੀਡੀਓ ’ਚ ਟਰੈਕਟਰਾਂ ਦੀ ਲੰਬੀ ਲੇਨ ਲੱਗੀ ਨਜ਼ਰ ਆ ਰਹੀ ਹੈ। ਇਸ ਦੌਰਾਨ ਸੁਖਸ਼ਿੰਦਰ ਸ਼ਿੰਦਾ ਆਪਣੇ ਜ਼ੋਸ਼ੀਲੇ ਬੋਲਾਂ ਨਾਲ ਕਿਸਾਨਾਂ ਦਾ ਹੌਂਸਲਾ ਬੁਲੰਦ ਕਰ ਰਹੇ ਹਨ। 

ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਅਗਲੀ ਰਣਨੀਤੀ ਦਾ ਵੀ ਐਲਾਨ ਕੀਤਾ ਗਿਆ ਹੈ। ਸਿੰਘੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਬੀਤੇ ਕੱਲ੍ਹ ਐਲਾਨ ਕੀਤਾ ਸੀ ਕਿ ਕਿਸਾਨ 1 ਫਰਵਰੀ ਨੂੰ ਸੰਸਦ ਭਵਨ ਵੱਲ ਮਾਰਚ ਕਰਨਗੇ।

ਇਸ ਦਿਨ ਦੇਸ਼ ਦਾ ਆਮ ਬਜਟ ਪੇਸ਼ ਹੋਣਾ ਹੈ। ਕਿਸਾਨ ਜਥੇਬੰਦੀਆਂ ਨੇ ਬਜਟ ਸੈਸ਼ਨ ਦੌਰਾਨ ਪੈਦਲ ਸੰਸਦ ਵੱਲ ਮਾਰਚ ਕਰਨ ਦੀ ਗੱਲ ਆਖੀ ਹੈ। ਬੀਤੇ ਦਿਨ ਕਿਸਾਨਾਂ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਸੀ ਕਿ ਟਰੈਕਟਰਾਂ ਦੀ ਗਿਣਤੀ ਤੈਅ ਨਹੀਂ ਹੈ, ਜੋ ਵੀ ਇੱਥੇ ਆਇਆ ਹੈ ਉਹ ਜਾਵੇਗਾ, ਇਕ ਟਰੈਕਟਰ ‘ਤੇ 3-4 ਲੋਕ ਹੀ ਬੈਠਣਗੇ।

ਟਰੈਕਟਰਾਂ ‘ਤੇ ਕਿਸਾਨ ਅੰਦੋਲਨ ਦੇ ਝੰਡੇ ਅਤੇ ਤਿਰੰਗਾ ਝੰਡਾ ਹੋਵੇਗਾ। ਇਸ ਟਰੈਕਟਰ ਪਰੇਡ ਵਿਚ ਮੁੱਖ ਤੌਰ ‘ਤੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ।

ਦਿੱਲੀ ਪੁਲਸ ਨੇ ਜੋ ਰੂਟ ਪਲਾਨ ਤਿਆਰ ਕੀਤਾ ਹੈ, ਉਸ ਅਨੁਸਾਰ, ਪਰੇਡ ਵਾਲੇ ਟਰੈਕਟਰ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ‘ਤੇ ਆਪਣੇ-ਆਪਣੇ ਸਥਾਨਾਂ ਤੋਂ ਚੱਲਦੇ ਹੋਏ ਪੁਲਸ ਦੇ ਮਿੱਥੇ ਗਏ ਰੂਟ ਤੋਂ ਘੁੰਮਦੇ ਹੋਏ ਵਾਪਸ ਆਪਣੀ-ਆਪਣੀ ਜਗ੍ਹਾ ਆਉਣਗੇ।

Click to comment

Leave a Reply

Your email address will not be published.

Most Popular

To Top