ਪੰਜਾਬ ਦੇ ਇਸ ਪਿੰਡ ‘ਚ ਹੋਈ ਸਵਾਈਨ ਫਲੂ ਦੀ ਪੁਸ਼ਟੀ! ਮੰਤਰੀ ਭੁੱਲਰ ਨੇ ਜਾਰੀ ਕੀਤੇ ਇਹ ਨਿਰਦੇਸ਼

 ਪੰਜਾਬ ਦੇ ਇਸ ਪਿੰਡ ‘ਚ ਹੋਈ ਸਵਾਈਨ ਫਲੂ ਦੀ ਪੁਸ਼ਟੀ! ਮੰਤਰੀ ਭੁੱਲਰ ਨੇ ਜਾਰੀ ਕੀਤੇ ਇਹ ਨਿਰਦੇਸ਼

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ‘ਚ ਅਫ਼ਰੀਕਨ ਸਵਾਈਨ ਬੁਖਾਰ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਇਸ ਖੇਤਰ ਨੂੰ ਪ੍ਰਭਾਵਿਤ ਜ਼ੋਨ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਤੋਂ 3 ਸ਼ੱਕੀ ਸੈਂਪਲ ਭੇਜੇ ਗਏ ਸੀ, ਪਰ ਉਹ ਸਾਰੇ ਸੈਂਪਲ ਨੈਗੇਟਿਵ ਆਏ ਹਨ। ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਇਸ ਦੀ ਪੁਸ਼ਟੀ ਨੈਸ਼ਨਲ ਇੰਸਟੀਚਿਊਟ ਆਫ ਹਾਈ ਸਿਕਿਊਰਿਟੀ ਐਨੀਮਲ ਡਿਜ਼ੀਜ਼ ਭੋਪਾਲ ਦੀ ਭਾਰਤੀ ਖੇਤੀ ਖੋਜ ਕੌਂਸਲ ਨੇ ਕੀਤੀ ਹੈ।”

Large scale vaccination against swine flu (Part I) - Pig Progress

 

ਉਨ੍ਹਾਂ ਨੇ ਦੱਸਿਆ ਕਿ ਪਿੰਡ ਧਨੌਲਾ ‘ਚ ਇਸ ਬੀਮਾਰੀ ਦੇ ਕੇਂਦਰ ਤੋਂ 8 ਤੋਂ 1 ਕਿਲੋਮੀਟਰ ਤੱਕ ਦੇ ਇਲਾਕੇ ਨੂੰ ਇਨਫੈਕਸ਼ਨ ਜ਼ੋਨ ਐਲਾਨਿਆ ਗਿਆ ਹੈ ਅਤੇ 1 ਤੋਂ 10 ਕਿਲੋਮੀਟਰ ਤੱਕ ਦੇ ਇਲਾਕੇ ਨੂੰ ਨਿਗਰਾਨੀ ਜ਼ੋਨ ਵਿੱਚ ਰੱਖਿਆ ਗਿਆ ਹੈ। ਇਹਨਾਂ ਇਲਾਕਿਆਂ ਵਿੱਚੋਂ ਕੋਈ ਵੀ ਜ਼ਿੰਦਾ ਜਾਂ ਮਰਿਆ ਹੋਇਆ ਸੂਰ, ਸੂਰ ਦਾ ਮੀਟ ਜਾਂ ਇਸ ਨਾਲ ਸੰਬੰਧਿਤ ਕੋਈ ਵੀ ਸਮੱਗਰੀ ਨਾ ਤਾਂ ਕੋਈ ਬਾਹਰ ਲੈ ਕੇ ਜਾ ਸਕਦਾ ਹੈ ਤੇ ਨਾ ਹੀ ਕੋਈ ਅੰਦਰ ਲੈ ਕੇ ਆ ਸਕਦਾ ਹੈ।” ਉਨ੍ਹਾਂ ਨੇ ਕਿਹਾ ਕਿ ਵਿਭਾਗ ਦੇ ਮੁਲਜ਼ਮਾਂ ਨੂੰ ਨਿਗਰਾਨੀ ਜ਼ੋਨ ‘ਚ ਸਖ਼ਤ ਨਜ਼ਰ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ।

ਪ੍ਰਭਾਵਿਤ ਹੋਏ 6 ਜ਼ਿਲ੍ਹਿਆਂ ਦਾ ਵੇਰਵਾ ਦਿੰਦਿਆਂ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ, ਜ਼ਿਲ੍ਹਾ ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸ.ਬੀ.ਐੱਸ.ਨਗਰ ਫਾਜ਼ਿਲਕਾ, ਫਰੀਦਕੋਟ ਅਤੇ ਮਾਨਸਾ ਦੇ ਕਸਬਿਆਂ ਵਿੱਚ ਸੰਕਰਮਿਤ ਇਲਾਕਿਆਂ ਵਿੱਚ ਸੂਰਾਂ ਨੂੰ ਮਾਰਿਆ ਗਿਆ ਹੈ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਇਸ ਤੋਂ ਬਾਅਦ ਇਨ੍ਹਾਂ ਇਲਾਕਿਆਂ ਤੋਂ ਭੇਜੇ ਗਏ ਸੈਂਪਲ ਨੈਗੇਟਿਵ ਆਏ ਹਨ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਰਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਨਾ ਲੈ ਕੇ ਜਾਣ। ਸੂਰ ਵਪਾਰੀਆਂ ਜਾਂ ਕਾਰੋਬਾਰੀਆਂ ਨੂੰ ਆਪਣੇ ਫਾਰਮਾਂ ਵਿੱਚ ਆਉਣ ਤੋਂ ਸਖ਼ਤੀ ਨਾਲ ਰੋਕਿਆ ਜਾਵੇ ਅਤੇ ਸੂਰਾਂ ਦੀ ਖ਼ੁਰਾਕ ਵੀ ਆਪਣੇ ਫਾਰਮ ‘ਤੇ ਹੀ ਤਿਆਰ ਕੀਤੀ ਜਾਵੇ ਕਿਉਂਕਿ ਸਾਵਧਾਨੀਆਂ ਨਾਲ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।

Leave a Reply

Your email address will not be published.