ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ’ਚ 9 ਵਜੇ ਤੋਂ ਲੱਗੇਗਾ ਕਰਫਿਊ

ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਸਬੰਧੀ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਕੋਵਿਡ 19 ਦੇ ਮਾਮਲੇ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਅੱਜ ਰਾਤ ਤੋਂ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿਚ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਕਰਫ਼ਿਊ ਲਾਗੂ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਲੁਧਿਆਣਾ, ਸ੍ਰੀ ਫ਼ਤਿਹਗੜ੍ਹ ਸਾਹਿਬ, ਜਲੰਧਰ, ਮੁਹਾਲੀ, ਪਟਿਆਲਾ, ਰੋਪੜ ਅਤੇ ਕਪੂਰਥਲਾ ‘ਚ ਨਾਈਟ ਕਰਫ਼ਿਊ ਹੋਵੇਗਾ। ਉਨ੍ਹਾਂ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੀ ਜਨਤਾ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀ ਕੁਝ ਕੀਤਾ ਗਿਆ।
ਪੰਜਾਬ ਵਿੱਚ ਅਗਲੇ ਸਾਲ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਜਨਤਾ ਦੇ ਹਰ ਸਵਾਲ ਦਾ ਜਵਾਬ ਦੇਣ ਦੀ ਕੋਸ਼ਿਸ਼ ਕੀਤੀ।ਕੈਪਟਨ ਨੇ ਦਾਅਵਾ ਕੀਤਾ ਹੈ ਕਿ ਕੋਰੋਨਾ ‘ਚ ਵੀ ਸਰਕਾਰ ਨੇ ਚੰਗਾ ਕੰਮ ਕੀਤਾ ਹੈ। ਉਨ੍ਹਾਂ ਮੰਨਿਆ ਕਿ ਕੋਰੋਨਾ ਕਾਰਨ ਅਰਥਵਿਵਸਥਾ ਵਿਗੜੀ ਹੈ ਪਰ ਫਿਰ ਵੀ ਅਸੀਂ ਕਾਫੀ ਹੱਦ ਤੱਕ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੈਨੀਫੇਸਟੋ ਦੇ 85% ਵਾਅਦੇ ਪੂਰੇ ਕੀਤੇ ਹਨ।
