ਪੰਜਾਬ ਦੇ ਕਿਸਾਨਾਂ ਖੁਸ਼ਖ਼ਬਰੀ, ਮਾਨ ਸਰਕਾਰ ਨੇ ਕਿਸਾਨਾਂ ਦੇ ਖਾਤੇ ਵਿੱਚ 75 ਕਰੋੜ ਰੁਪਏ ਕਰਵਾਏ ਜਮ੍ਹਾ

 ਪੰਜਾਬ ਦੇ ਕਿਸਾਨਾਂ ਖੁਸ਼ਖ਼ਬਰੀ, ਮਾਨ ਸਰਕਾਰ ਨੇ ਕਿਸਾਨਾਂ ਦੇ ਖਾਤੇ ਵਿੱਚ 75 ਕਰੋੜ ਰੁਪਏ ਕਰਵਾਏ ਜਮ੍ਹਾ

ਪੰਜਾਬ ਸਰਕਾਰ ਵੱਲੋਂ ਗੰਨਾ ਕਿਸਾਨਾਂ ਦੇ ਖਾਤੇ ਵਿੱਚ 75 ਕਰੋੜ ਰੁਪਏ ਦੇ ਬਕਾਏ ਜਮ੍ਹਾਂ ਕਰਵਾ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸ਼ੂਗਰਫੈੱਡ, ਪੰਜਾਬ ਰਾਹੀਂ ਗੰਨਾ ਕਿਸਾਨਾਂ ਨੂੰ ਅਦਾਇਗੀ ਵਜੋਂ 75 ਕਰੋੜ ਰੁਪਏ ਜਾਰੀ ਕੀਤੇ ਹਨ। ਉਹਨਾਂ ਦੱਸਿਆ ਕਿ ਇਹ ਰਕਮ ਸਬੰਧਤ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਸ ਅਦਾਇਗੀ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਵੱਲ ਗੰਨਾ ਕਾਸ਼ਤਕਾਰਾਂ ਦਾ ਕੋਈ ਬਕਾਇਆ ਨਹੀਂ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਬਕਾਏ ਪੇਡਾਈ ਸੀਜ਼ਨ 2021-22 ਨਾਲ ਸਬੰਧਤ ਹਨ ਅਤੇ ਪਹਿਲੀ ਵਾਰ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕੀਤੇ ਗਏ ਹਨ।

ਉਹਨਾਂ ਕਿਹਾ ਕਿ 75 ਕਰੋੜ ਰੁਪਏ ਦੀ ਇਸ ਅਦਾਇਗੀ ਨਾਲ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੇ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਕਲੀਅਰ ਕਰ ਦਿੱਤੇ ਹਨ। ਉਹਨਾਂ ਜਾਣਕਾਰੀ ਦਿੱਤੀ ਕਿ ਹੁਣ ਤੱਕ ਗੰਨਾ ਕਿਸਾਨਾਂ ਨੂੰ 619.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਇਸ ਸਮੇਂ ਕਿਸਾਨਾਂ ਦਾ ਕੁਝ ਵੀ ਬਕਾਇਆ ਨਹੀਂ ਹੈ।

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਫ਼ਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਕਿ 2022-23 ਦੇ ਆਗਾਮੀ ਗੰਨ੍ਹੇ ਦੇ ਸੀਜ਼ਨ ਵਿੱਚ ਅਜਿਹੀ ਕੋਈ ਬੇਲੋੜੀ ਦੇਰੀ ਨਾ ਹੋਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਅਦਾਇਗੀ ਹੋਵੇ।

Leave a Reply

Your email address will not be published.