ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਮਿਲੀ ਵੱਡੀ ਰਾਹਤ, ਇੱਕ ਮਹੀਨੇ ਦਾ ਮਿਲਿਆ ਹੋਰ ਸਮਾਂ

 ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਮਿਲੀ ਵੱਡੀ ਰਾਹਤ, ਇੱਕ ਮਹੀਨੇ ਦਾ ਮਿਲਿਆ ਹੋਰ ਸਮਾਂ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਪ੍ਰਧਾਨ ਮੰਤਰੀ ‘ਕਿਸਾਨ ਨਿਧੀ ਯੋਜਨਾ’ ਸਬੰਧੀ ਕੀਤੀ ਗਈ ਵੀਡੀਓ ਕਾਨਫਰੰਸ ਮੀਟਿੰਗ ਵਿੱਚ ਹਿੱਸਾ ਲਿਆ। ਖੇਤੀਬਾੜੀ ਮੰਤਰੀ ਨੇ ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸੂਬੇ ਵਿੱਚ 44 ਫ਼ੀਸਦੀ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭਾ ਲੈਣ ਲਈ ਈ-ਕੇਵਾਈਸੀ ਰਾਹੀਂ ਰਜਿਸਟਰ ਕੀਤੇ ਜਾ ਚੁੱਕੇ ਹਨ।

ਉਹਨਾਂ ਦੱਸਿਆ ਕਿ ਸੂਬੇ ਵਿੱਚ ਝੋਨੇ ਅਤੇ ਨਰਮੇ ਦਾ ਸੀਜਨ ਹੋਣ ਕਾਰਨ ਇਸ ਕੰਮ ਦੀ ਰਫ਼ਤਾਰ ਵਿੱਚ ਥੋੜੀ ਕਮੀ ਆਈ ਸੀ, ਜਿਸ ਬਾਰੇ ਉਹਨਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਲਈ ਰਜਿਸਟਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਵਧਾਇਆ ਜਾਵੇ। ਜਿਸ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨੇ 30 ਸਤੰਬਰ ਤੱਕ ਇਹ ਕੰਮ ਮੁਕੰਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਦੱਸ ਦਈਏ ਕਿ ਸਾਲ 2019 ਵਿੱਚ ਕਿਸਾਨਾਂ ਨੂੰ ਹਰ ਸਾਲ ਚਾਰ ਮਹੀਨੇ ਬਾਅਦ 2 ਹਜ਼ਾਰ ਰੁਪਏ ਦਾ ਲਾਭ ਦੇਣ ਲਈ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਲਾਗੂ ਕੀਤੀ ਗਈ ਸੀ। ਪੰਜਾਬ ਦੇ 17.50 ਲੱਖ ਕਿਸਾਨ ਇਸ ਸਕੀਮ ਅਧੀਨ ਰਜਿਸਟਰ ਹਨ, ਜਿਹਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਰਿਹਾ ਹੈ।

ਪਰ ਕੇਂਦਰ ਸਰਕਾਰ ਨੇ ਇਸ ਸਕੀਮ ਅਧੀਨ ਰਜਿਸਟਰ ਕਿਸਾਨਾਂ ਦੀ ਫਿਰ ਤੋਂ ਸਮੀਖਿਆ ਕਰਨ ਲਈ ਸਾਰੇ ਸੂਬਿਆਂ ਨੂੰ ਹੁਕਮ ਦਿੱਤੇ ਹਨ ਤਾਂ ਜੋ ਸਿਰਫ ਯੋਗ ਲਾਭਪਾਤਰੀਆਂ ਨੂੰ ਹੀ ਸਕੀਮ ਦਾ ਲਾਭ ਮਿਲ ਸਕੇ।

Leave a Reply

Your email address will not be published.