Uncategorized

ਪੰਜਾਬ ਦੇ ਕਿਸਾਨਾਂ ਨੇ ਕੇਂਦਰ ਕੋਲ ਨਹੀਂ ਛੱਡਿਆ ਕੋਈ ਬਹਾਨਾ, ਕਰਤੇ ਰੇਲਵੇ ਟਰੈਕ ਖਾਲੀ

ਪੰਜਾਬ ਦੇ ਕਿਸਾਨਾਂ ਨੇ ਅਪਣੇ ਧਰਨੇ ਰੇਲ ਪੱਟੜੀਆਂ ਤੋਂ ਹਟਾ ਲਏ ਹਨ। ਹੁਣ ਕੇਂਦਰ ਸਰਕਾਰ ਕੋਲ ਰੇਲ ਗੱਡੀਆਂ ਨਾ ਚਲਾਉਣ ਦਾ ਕੋਈ ਬਹਾਨਾ ਨਹੀਂ ਬਚਿਆ। ਇਸ ਤਹਿਤ ਹੁਣ ਜੰਡਿਆਲਾ ਗੁਰੂ ਚ ਵੀ ਕਿਸਾਨਾਂ ਨੇ ਰੇਲਵੇ ਟਰੈਕ ਖਾਲੀ ਕਰਨ ਦਾ ਫੈਸਲਾ ਕੀਤਾ ਹੈ।

ਹੁਣ ਇਹ ਧਰਨਾ ਸਟੇਸ਼ਨ ਦੇ ਨਾਲ ਲੱਗਦੇ ਮੈਦਾਨ ‘ਤੇ ਜਾਰੀ ਰਹੇਗਾ। ਹਾਲਾਂਕਿ ਕਿਸਾਨਾਂ ਵੱਲੋਂ ਇਹ ਛੋਟ ਸਿੜ ਮਾਲ ਗੱਡੀਆਂ ਲਈ ਹੋਵੇਗੀ। ਯਾਤਰੀ ਰੇਲਾਂ ਨੂੰ ਨਹੀਂ ਲੰਘਣ ਦਿੱਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਬਹਾਨਾ ਬਣਾ ਰਿਹਾ ਹੈ ਕਿ ਪਲੇਟਫਾਰਮ ਤੇ ਧਰਨਾ ਲੱਗਣ ਕਾਰਨ ਮਾਲ ਗੱਡੀਆਂ ਨਹੀਂ ਚਲਾਈਆਂ ਜਾ ਸਕਦੀਆਂ।

ਅਜਿਹੇ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫ਼ੈਸਲਾ ਕੀਤਾ ਕਿ ਕਿਸਾਨਾਂ ਦਾ ਅੰਦੋਲਨ ਹੁਣ ਜੰਡਿਆਲਾ ਗੁਰੂ ਦੇ ਰੇਲਵੇ ਸਟੇਸ਼ਨ ਨਾਲ ਲੱਗਦੇ ਮੈਦਾਨ ਤੋਂ ਜਾਰੀ ਰਹੇਗਾ। ਇਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਇਸ ਵਾਰ ਕਾਲੀ ਦਿਵਾਲੀ ਮਨਾਉਣ ਦੀ ਅਪੀਲ ਕੀਤੀ।

ਉਹਨਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਲੋਕ ਇਸ ਵਿੱਚ ਸਹਿਯੋਗ ਕਰਨ ਅਤੇ ਆਪਣੇ ਘਰਾਂ, ਦੁਕਾਨਾਂ ਤੇ ਵਾਹਨਾਂ ਤੇ ਕਾਲੇ ਝੰਡੇ ਲਗਾ ਕੇ ਮੋਦੀ ਸਰਕਾਰ ਦਾ ਵਿਰੋਧ ਕਰਨ।

Click to comment

Leave a Reply

Your email address will not be published. Required fields are marked *

Most Popular

To Top