ਪੰਜਾਬ ਦੇ ਕਿਸਾਨਾਂ ਲਈ ਵੱਡੀ ਖਬਰ, ਪੰਜਾਬ ਸਰਕਾਰ ਤੋਂ ਮੂੰਗੀ ਖਰੀਦੇਗੀ ਕੇਂਦਰ ਸਰਕਾਰ
By
Posted on

ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੂੰਗੀ ਤੇ ਐਮਐਸਪੀ ਦੀ ਗਰੰਟੀ ਦਿੱਤੀ ਸੀ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਉਹਨਾਂ ਟਵੀਟ ਕਰਦਿਆਂ ਲਿਖਿਆ ਕਿ ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ ਤੇ ਐਮਐਸਪੀ ਦੀ ਗਰੰਟੀ ਦਿੱਤੀ ਸੀ।

ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ ਐਮਐਸਪੀ ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ…ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਾਂ। ਉਹਨਾਂ ਟਵੀਟ ਕੀਤਾ ਕਿ ਪਿਛਲੇ ਦਿਨੀਂ ਮੂੰਗੀ ਦੀ ਫ਼ਸਲ ਤੇ ਐਮਐਸਪੀ ਦੇਣ ਦਾ ਐਲਾਨ ਕੀਤਾ ਸੀ। ਇਸ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਸੀ।
ਹੁਣ ਕੇਂਦਰ ਸਰਕਾਰ ਪੰਜਾਬ ਤੋਂ ਕਿਸਾਨਾਂ ਦੀ ਮੂੰਗੀ ਐਮਐਸਪੀ ਤੇ ਖਰੀਦਣ ਲਈ ਤਿਆਰ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਵੱਲੋਂ ਮੂੰਗੀ ਉੱਤੇ ਐਮਐਸਪੀ ਦਾ ਐਲਾਨ ਕਰਨ ਤੋਂ ਬਾਅਦ ਕਿਸਾਨਾਂ ਵੱਲੋਂ ਮੂੰਗੀ ਦੀ ਫਸਲ ਨੂੰ ਪਹਿਲ ਦਿੱਤੀ ਹੈ।
