ਪੰਜਾਬ ਦੇ ਕਿਸਾਨ ਚੰਡੀਗੜ੍ਹ ਲਈ ਹੋਏ ਰਵਾਨਾ, ਰਾਜਪਾਲ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

 ਪੰਜਾਬ ਦੇ ਕਿਸਾਨ ਚੰਡੀਗੜ੍ਹ ਲਈ ਹੋਏ ਰਵਾਨਾ, ਰਾਜਪਾਲ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ।

May be an image of 14 people, people standing, outdoors and tree

ਕਿਸਾਨ ਮੋਰਚੇ ਦੇ ਆਗੂ ਅਤੇ ਹੋਰ ਕਿਸਾਨਾਂ ਵੱਲੋਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠ ਕੀਤਾ ਜਾਵੇਗਾ। ਕਿਸਾਨ ਆਗੂਆਂ ਦੇ ਮੁਤਾਬਕ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਪੰਜਾਬ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ। ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਪੰਜਾਬ ਦੇ ਕਿਸਾਨ ਪਿੰਡਾਂ ਤੋਂ ਆਪੋ-ਆਪਣੇ ਵਾਹਨਾਂ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਏ ਹਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕੇਂਦਰ ਸਰਕਾਰ ‘ਤੇ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਦੋਸ਼ ਲਗਾਏ ਹਨ।

May be an image of 7 people, people sitting, people standing and road

ਕਿਸਾਨਾਂ ਦੀਆਂ ਲਖੀਮਪੁਰ ਖੇੜੀ ਦਾ ਇਨਸਾਫ਼, ਐਮਐਸਪੀ ਗਾਰੰਟੀ ਕਾਨੂੰਨ, ਕਿਸਾਨਾਂ ਦੇ ਪਰਚੇ ਰੱਦ ਕਰਨ ਸਮੇਤ ਹੋਰ ਮੰਗਾਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਅੰਤ ‘ਚ ਕਿਸਾਨਾਂ ਨਾਲ ਵਾਅਦੇ ਕੀਤੇ ਹਨ ,ਜੋ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਖਿਲਾਫ ਦਰਜ ਕੇਸ ਵੀ ਰੱਦ ਨਹੀਂ ਕੀਤੇ ਗਏ ਅਤੇ ਨਾ ਹੀ ਲਖਮੀਪੁਰ ਖੀਰੀ ਦੀ ਦਰਦਨਾਕ ਘਟਨਾ ਦਾ ਕੋਈ ਇਨਸਾਫ਼ ਮਿਲਿਆ ਹੈ।

ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕਿਸਾਨਾਂ ਵੱਲੋਂ ਪਹਿਲਾਂ ਵੀ ਕਈ ਵਾਰ ਜ਼ਿਲ੍ਹਾ ਪੱਧਰ ’ਤੇ ਧਰਨੇ ਦਿੱਤੇ ਜਾ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾ ਰਿਹਾ ਹੈ।

Leave a Reply

Your email address will not be published. Required fields are marked *