ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ: ਸੂਤਰ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ। ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ ਅਤੇ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਇਸ ਵੀ ਜਾਣਕਾਰੀ ਮਿਲੀ ਹੈ ਕਿ ਅੱਜ ਸ਼ਾਮ 5 ਵਜੇ ਤੋਂ ਪਹਿਲਾਂ ਰਾਜਪਾਲ ਦੀ ਰਿਹਾਇਸ਼ ‘ਤੇ ਇਕ ਸਾਦੇ ਪ੍ਰੋਗਰਾਮ ‘ਚ ਸਹੁੰ ਚੁਕਾਈ ਜਾ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਫ਼ੌਜਾ ਸਿੰਘ ਸਰਾਰੀ ਵਲੋਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਫੌਜਾ ਸਿੰਘ ਸਰਾਰੀ ਨਾਲ ਸਬੰਧਿਤ ਕਥਿਤ ਆਡੀਓ ਵਾਇਰਲ ਹੋਈ ਸੀ ਜਿਸ ਵਿੱਚ ਉਨ੍ਹਾਂ ਉੱਤੇ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗ ਰਹੇ ਸਨ।
ਇਸ ਤੋਂ ਮਗਰੋਂ ਫੌਜਾ ਸਿੰਘ ਨੇ ਹੁਣ ਤਮਾਮ ਵਿਵਾਦਾਂ ਵਿਚਕਾਰ ਅਸਤੀਫ਼ਾ ਦੇ ਦਿੱਤਾ ਹੈ। ਦੂਜੇ ਪਾਸੇ ਪੰਜਾਬ ਕੈਬਨਿਟ ਵਿੱਚ ਤਬਦੀਲੀਆਂ ਵੀ ਅੱਜ ਹੋ ਸਕਦੀਆਂ ਹਨ। ਕੈਬਨਿਟ ਮੰਤਰੀ ਫੌਜਾ ਸਿੰਘ ਸਰਾੜੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਰਹਿਣਗੇ।
ਇਸ ਤੋਂ ਇਲਾਵਾ ਪੰਜਾਬ ਮੰਤਰੀ ਮੰਡਲ ‘ਚ ਵੱਡੇ ਫੇਰਬਦਲ ਦੀ ਸੰਭਾਵਨਾ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਕਈ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਅੱਜ ਸ਼ਾਮ 5 ਵਜੇ ਤੋਂ ਪਹਿਲਾਂ ਰਾਜਪਾਲ ਦੀ ਰਿਹਾਇਸ਼ ‘ਤੇ ਇਕ ਪ੍ਰੋਗਰਾਮ ‘ਚ ਸਹੁੰ ਚੁਕਾਈ ਜਾ ਸਕਦੀ ਹੈ।