ਪੰਜਾਬ ਦੇ ਕੱਚੇ ਕਾਮਿਆਂ ਲਈ ਵੱਡੀ ਖ਼ਬਰ, 36 ਹਜ਼ਾਰ ਕੱਚੇ ਕਾਮੇ ਹੋ ਸਕਦੇ ਨੇ ਪੱਕੇ!

 ਪੰਜਾਬ ਦੇ ਕੱਚੇ ਕਾਮਿਆਂ ਲਈ ਵੱਡੀ ਖ਼ਬਰ, 36 ਹਜ਼ਾਰ ਕੱਚੇ ਕਾਮੇ ਹੋ ਸਕਦੇ ਨੇ ਪੱਕੇ!

ਪੰਜਾਬ ਸਰਕਾਰ ਨੇ 36 ਹਜ਼ਾਰ ਕੱਚੇ ਕਾਮਿਆਂ ਨੂੰ ਜਲਦ ਪੱਕੇ ਕਰਨ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਇੱਕ ਕੈਬਨਿਟ ਸਬ-ਕਮੇਟੀ ਬਣਾਈ ਗਈ ਹੈ ਜੋ ਕਿ ਲਗਾਤਾਰ ਮੀਟਿੰਗਾਂ ਕਰ ਰਹੀ ਹੈ। ਕਾਨੂੰਨੀ ਮਾਹਿਰਾਂ ਦੀਆਂ ਸਿਫ਼ਾਰਿਸ਼ਾਂ ਮਗਰੋਂ ਸਰਕਾਰ ਹੁਣ ਜਲਦ ਹੀ 36 ਹਜ਼ਾਰ ਕੱਚੇ ਕਾਮੇ ਪੱਕੇ ਕਰਨ ਦਾ ਵਿਚਾਰ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਤਿਆਰ ਕੀਤੀ ਜਾ ਰਹੀ ਪਾਲਿਸੀ ਦੇ ਖਰੜੇ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ।

ਵੀਰਵਾਰ ਨੂੰ ਕੈਬਨਿਟ ਸਬ-ਕਮੇਟੀ ਨੇ ਫਿਰ ਮੀਟਿੰਗ ਕੀਤੀ, ਜਿਸ ਵਿੱਚ ਕਾਨੂੰਨੀ ਮਾਹਿਰਾਂ ਨੇ ਵੀ ਆਪਣੇ ਸੁਝਾਅ ਰੱਖੇ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਲਈ ਪਾਲਿਸੀ ਦਾ ਖਰੜਾ ਆਖਰੀ ਪੜਾਅ ਤੇ ਹੈ।

Leave a Reply

Your email address will not be published.