ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਲੋਹੜੀ ਦਾ ਤੋਹਫ਼ਾ, 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ

ਲੋਹੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਖੁਸ਼ੀ ਦੁੱਗਣੀ ਕਰ ਦਿੱਤੀ ਹੈ। ਉਹਨਾਂ ਨੇ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅਸਲ ਵਿੱਚ ਪੰਜਾਬ ਸਰਕਾਰ ਨੇ ਸੂਬੇ ਦੇ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ।
ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ…ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ 'ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦੀ …ਲੋਹੜੀ ਦੀਆਂ ਮੁਬਾਰਕਾਂ
— Bhagwant Mann (@BhagwantMann) January 13, 2023
ਉਹਨਾਂ ਕਿਹਾ ਕਿ 6 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਹ ਸਾਫ਼ ਹੋ ਗਿਆ ਹੈ ਅਤੇ ਜਲਦੀ ਹੀ ਇਸ ਦੀ ਪੂਰੀ ਡਿਟੇਲ ਸਾਂਝੀ ਕੀਤੀ ਜਾਵੇਗੀ। ਸੀਐਮ ਮਾਨ ਨੇ ਟਵੀਟ ਸਾਂਝਾ ਕਰਦਿਆਂ ਲਿਖਿਆ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ।
ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫ਼ੈਸਲੇ ਲੈ ਰਹੀ ਹੈ ਅਤੇ ਇਸੇ ਕੜੀ ਵਿੱਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਸਰਕਾਰ ਜਲਦ ਹੀ ਇਸ ਸਬੰਧੀ ਵੇਰਵੇ ਜਾਰੀ ਕਰੇਗੀ। ਲੋਹੜੀ ਦੀਆਂ ਮੁਬਾਰਕਾਂ