News

ਪੰਜਾਬ ਦੇ ਡੀਆਈਜੀ ਨੇ ਕਿਸਾਨੀ ਅੰਦੋਲਨ ਦੀ ਕੀਤੀ ਹਮਾਇਤ, ਦਿੱਤਾ ਅਹੁਦੇ ਤੋਂ ਅਸਤੀਫ਼ਾ

ਕਿਸਾਨਾਂ ਪ੍ਰਤੀ ਅੜੀਅਲ ਰਵੱਈਏ ਤੋਂ ਕਈ ਸਰਕਾਰੀ ਮੁਲਾਜ਼ਮ ਵੀ ਦੁਖੀ ਹਨ। ਇਸੇ ਕਰ ਕੇ ਉਹ ਵੀ ਅਪਣੇ ਅਹੁਦੇ ਠੁਕਰਾ ਕੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਦੇ ਜੇਲ੍ਹ ਵਿਭਾਗ ਦੇ ਡੀਆਈਜੀ ਐਲਐਸ ਜਾਖੜ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਅਪਣੇ ਅਸਤੀਫ਼ੇ ਵਿੱਚ ਉਹਨਾਂ ਲਿਖਿਆ ਕਿ ਅੱਜ ਭਾਰਤ ਦਾ ਕਿਸਾਨ ਪ੍ਰੇਸ਼ਾਨ ਹੈ। ਉਹ ਠੰਡੀਆਂ ਰਾਤਾਂ ਵਿੱਚ ਖੁੱਲ੍ਹੇ ਅਸਮਾਨ ਥੱਲੇ ਅਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ। ਇਸ ਲਈ ਉਹ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਸਮਝਦੇ ਹਨ ਕਿ ਇਸ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ।

ਇਸ ਕਰ ਕੇ ਮੈਨੂੰ ਤੁਰੰਤ ਪ੍ਰਭਾਵ ਤੋਂ ਡਿਊਟੀ ਤੋਂ ਫਾਰਗ ਕੀਤਾ ਜਾਵੇ। ਇਸ ਦੇ ਨਾਲ ਹੀ ਉਹਨਾਂ ਨੇ ਡਿਊਟੀ ਤੋਂ ਫਾਰਗ ਹੋਣ ਲਈ ਅਪਣੇ ਤਿੰਨ ਮਹੀਨੇ ਦੀ ਤਨਖ਼ਾਹ ਤੇ ਹੋਰ ਭੱਤੇ ਜਮ੍ਹਾਂ ਕਰਾਉਣ ਦੀ ਵੀ ਪੇਸ਼ਕਸ਼ ਕੀਤੀ ਹੈ ਤਾਂ ਜੋ ਕਿਸੇ ਤਰੀਕੇ ਦਾ ਕਾਨੂੰਨੀ ਅੜਿੱਕਾ ਨਾ ਲੱਗੇ।

ਡੀਆਈਜੀ ਲਖਵਿੰਦਰ ਸਿੰਘ ਜਾਖੜ, ਜੋ ਇਸ ਵੇਲੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਹਨ ਨੇ ਵਿਵਾਦਪੂਰਨ ਫਾਰਮ ਕਾਨੂੰਨਾਂ ਦੇ ਵਿਰੋਧ ਵਿੱਚ ਅਪਣਾ ਅਸਤੀਫ਼ਾ ਸੌਂਪਿਆ ਹੈ। ਉਹਨਾਂ ਕਿਹਾ ਕਿ ਉਹ ਕਿਸਾਨਾਂ ਦੇ ਵਿਰੋਧ ਵਿੱਚ ਸ਼ਾਮਲ ਹੋਣਗੇ। ਸਰਕਾਰ ਵੱਲੋਂ ਜਾਖੜ ਦਾ ਅਸਤੀਫ਼ਾ ਸਵੀਕਾਰ ਕਰਨਾ ਅਜੇ ਬਾਕੀ ਹੈ।

Click to comment

Leave a Reply

Your email address will not be published. Required fields are marked *

Most Popular

To Top