ਪੰਜਾਬ ਦੇ ਦੋ ਅਧਿਆਪਕਾਂ ਨੂੰ ਮਿਲੇਗਾ ਕੌਮੀ ਐਵਾਰਡ, ਪੰਜਾਬ ਦਾ ਵਧਾਇਆ ਮਾਣ

 ਪੰਜਾਬ ਦੇ ਦੋ ਅਧਿਆਪਕਾਂ ਨੂੰ ਮਿਲੇਗਾ ਕੌਮੀ ਐਵਾਰਡ, ਪੰਜਾਬ ਦਾ ਵਧਾਇਆ ਮਾਣ

ਪੰਜਾਬ ਦੇ ਸਕੂਲਾਂ ਦੇ 2 ਅਧਿਆਪਕਾਂ ਨੂੰ ‘ਨੈਸ਼ਨਲ ਟੀਚਰ ਅਵਾਰਡ’ ਦੇ ਲਈ ਚੁਣੇ ਜਾਣ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵਧਾਈ ਦਿੱਤੀ ਗਈ ਹੈ। ਉਹਨਾਂ ਨੇ ਵਧਾਈ ਦਿੰਦੇ ਹੋਏ ਕਿਹਾ ਕਿ, “ਰਾਜ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਚੁਣੇ ਜਾਣ ਨਾਲ ਪੰਜਾਬ ਦਾ ਮਾਣ ਵਧਿਆ ਹੈ।”

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੁਆਰਾ 2022 ਦੇ ‘ਅਧਿਆਪਕ ਦਿਵਸ’ ਮੌਕੇ ‘ਤੇ ‘ਨੈਸ਼ਨਲ ਟੀਚਰ ਅਵਾਰਡ’ ਦੀ ਅੱਜ ਸੂਚੀ ਜਾਰੀ ਕੀਤੀ ਗਈ ਹੈ, ਜਿਸ ‘ਚ ਪੰਜਾਬ ਦੇ 2 ਅਧਿਆਪਕਾਂ ਨੂੰ ਚੁਣਿਆ ਗਿਆ ਹੈ। ਅਵਾਰਡ ਲਈ ਚੁਣੇ ਗਏ ਅਧਿਆਪਕਾਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਜ਼ਿਲ੍ਹਾ ਮਾਨਸਾ ਦੇ ਪ੍ਰਿੰਸੀਪਲ ਅਰੂਣ ਕੁਮਾਰ ਗਰਗ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਜ਼ਿਲ੍ਹਾ ਬਰਨਾਲਾ ਦੇ ਹੈੱਡ ਅਧਿਆਪਕ ਹਰਪ੍ਰੀਤ ਸਿੰਘ ਦਾ ਨਾਂ ਸ਼ਾਮਿਲ ਹੈ।

ਦੱਸ ਦਈਏ ਕਿ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਪ੍ਰਦਾਨ ਕਰਨ ਲਈ ਹਰ ਸਾਲ ਅਧਿਆਪਕ ਦਿਵਸ ‘ਤੇ ਰਾਸ਼ਟਰੀ ਪੱਧਰ ਦਾ ਸਮਾਗਮ ਕਰਵਾਇਆ ਜਾਂਦਾ ਹੈ।

ਜਾਣਕਾਰੀ ਮੁਤਾਬਕ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ‘ਤੇ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 46 ਚੁਣੇ ਗਏ ਪੁਰਸਕਾਰ ਜੇਤੂਆਂ ਨੂੰ ਅਧਿਆਪਕਾਂ (NTA) 2022 ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਨਿਵਾਜਿਆ ਜਾਵੇਗਾ।

Leave a Reply

Your email address will not be published.