News

ਪੰਜਾਬ ਦੇ ਨਵੇਂ ਮੰਤਰੀਆਂ ਦੀ ਸੂਚੀ ’ਤੇ ਸੋਨੀਆ ਗਾਂਧੀ ਅੱਜ ਲਾ ਸਕਦੇ ਨੇ ਮੋਹਰ!

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਦੇ ਨਾਲ ਹੀ ਕੈਬਨਿਟ ਵਿੱਚ ਬਦਲਾਅ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੀ ਸੂਚੀ ਦਿੱਲੀ ਵਿੱਚ ਤਿਆਰ ਹੋ ਰਹੀ ਹੈ। ਖ਼ਬਰਾਂ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ 4 ਤੋਂ 5 ਮੰਤਰੀ ਕੈਬਨਿਟ ਤੋਂ ਬਾਹਰ ਹੋ ਸਕਦੇ ਹਨ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਪਰਗਟ ਸਿੰਘ ਸਮੇਤ 5-6 ਨਵੇਂ ਚਿਹਰੇ ਵਜ਼ਾਰਤ ਵਿੱਚ ਸ਼ਾਮਲ ਹੋ ਸਕਦੇ ਹਨ।

Charanjit Singh Channi: What Punjab leadership change says about Congress -  BBC News

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੀਨੀਅਰ ਲੀਡਰਾਂ ਨਾਲ ਸਲਾਹ ਮਸ਼ਵਰੇ ਮਗਰੋਂ ਕੈਬਨਿਟ ਮੰਤਰੀਆਂ ਦੀ ਸੂਚੀ ਹਾਈਕਮਾਨ ਨੂੰ ਸੌਂਪ ਦਿੱਤੀ ਹੈ। ਹੁਣ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਇਸ ਬਾਰੇ ਆਖਰੀ ਫ਼ੈਸਲਾ ਲੈਣਗੇ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੌਂਪੀ ਸੂਚੀ ਵਿੱਚੋਂ ਕੈਪਟਨ ਧੜੇ 4-5 ਮੰਤਰੀ ਬਾਹਰ ਕੀਤੇ ਗਏ ਹਨ ਤੇ ਉਹਨਾਂ ਦੀ ਥਾਂ ਨਵੇਂ ਚਿਹਰੇ ਲਿਆਂਦੇ ਗਏ ਹਨ।

ਸੂਤਰਾਂ ਮੁਤਾਬਕ ਪਰਗਟ ਸਿੰਘ, ਕੁਲਜੀਤ ਸਿੰਘ ਨਾਗਰਾ ਤੇ ਰਾਜ ਕੁਮਾਰ ਵੇਰਕਾ ਕੈਬਨਿਟ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਰਾਜਾ ਵੜਿੰਗ, ਸੁਰਜੀਤ ਧੀਮਾਨ ਤੇ ਸੰਗਤ ਸਿੰਘ ਗਿਲਜੀਆਂ ਦੇ ਨਾਂ ਵੀ ਚਰਚਾ ਵਿੱਚ ਹਨ। ਬ੍ਰਹਮ ਮਹਿੰਦਰਾ ਤੋਂ ਮੰਤਰਾਲਾ ਖੁਸ ਸਕਦਾ ਹੈ ਕਿਉਂਕਿ ਉਨ੍ਹਾਂ ਨੂੰ ਸਪੀਕਰ ਬਣਾਏ ਜਾਣ ਦੇ ਚਰਚੇ ਹਨ।

ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਵਜ਼ਾਰਤ ਬਾਰੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਤੇ ਸੀਨੀਅਰ ਆਗੂ ਅੰਬਿਕਾ ਸੋਨੀ ਨਾਲ ਸਲਾਹ ਮਸ਼ਵਰੇ ਮਗਰੋਂ ਸੂਚੀ ਤਿਆਰ ਕੀਤੀ ਹੈ। ਦੂਜੇ ਪਾਸੇ ਮੰਤਰਾਲਾ ਖੋਹਣ ਦੇ ਡਰੋਂ ਕੈਪਟਨ ਧੜੇ ਦੇ ਲੀਡਰ ਵੀ ਦਿੱਲੀ ਵਿੱਚ ਡਟੇ ਹੋਏ ਹਨ। ਇਸ ਲਈ ਤੈਅ ਹੈ ਕਿ ਮੁੱਖ ਮੰਤਰੀ ਚੰਨੀ ਵੱਲੋਂ ਸੌਂਪੀ ਸੂਚੀ ਵਿੱਚ ਵੀ ਫੇਰ-ਬਦਲ ਹੋ ਸਕਦਾ ਹੈ।

Click to comment

Leave a Reply

Your email address will not be published.

Most Popular

To Top