ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਐਲਾਨ  

 ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਐਲਾਨ  

ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਵੱਡੀ ਖੁਸ਼ਖ਼ਬਰੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੁਲਿਸ ਮਹਿਕਮੇ ਵਿੱਚ ਨਵੀਆਂ ਭਰਤੀਆਂ ਕਰਨ ਜਾ ਰਹੀ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਆਮ ਆਦਮੀ ਪਾਰਟੀ ਦਾ ਪਹਿਲਾ ਟੀਚਾ ਹੈ।

Punjab Police Recruitment 2021: Excellent Job Opportunity In Punjab Police, 787 Posts Of Constable Will Be Recruited | Punjab Police Recruitment 2021: Great Job Opportunity In Punjab Police, 787 Posts Of Constable Will Be Recruited.

ਸੀਐਮ ਨੇ ਕਿਹਾ ਕਿ ਪਹਿਲਾਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸੀ। ਉਹਨਾਂ ਕਿਹਾ ਕਿ, ਹੁਣ ਪੁਲਿਸ ਮਹਿਕਮੇ ਵਿੱਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ, ਜਿਸ ਦਾ ਵੇਰਵਾ ਲੋਕਾਂ ਨਾਲ ਸਾਂਝਾ ਕਰ ਰਹੇ ਹਾਂ। ਉਹਨਾਂ ਕਿਹਾ ਕਿ ਇੱਕ ਗਰੰਟੀ ਹੈ ਕਿ ਇਹ ਸਾਰੀ ਭਰਤੀ ਮੈਰਿਟ ਆਧਾਰ ਤੇ ਅਤੇ ਬਿਨਾਂ ਰਿਸ਼ਵਤ ਜਾਂ ਕਿਸੇ ਵੀ ਸਿਫ਼ਾਰਿਸ਼ ਤੋਂ ਹੋਵੇਗੀ।

ਕਾਂਸਟੇਬਲ ਦੀਆਂ 1156 ਪੋਸਟਾਂ ਰੱਖੀਆਂ ਗਈਆਂ ਹਨ, ਜਿਹਨਾਂ ਦੀ ਪ੍ਰੀਖਿਆ 14-10-2022 ਹੈ। ਹੈੱਡ ਕਾਂਸਟੇਬਲ ਦੀਆਂ 787 ਪੋਸਟਾਂ ਰੱਖੀਆਂ ਗਈਆਂ ਹਨ, ਜਿਹਨਾਂ ਦੀ ਪ੍ਰੀਖਿਆ 15.10.2022 ਨੂੰ ਹੋਵੇਗੀ। ਸਬ ਇੰਸਪੈਕਟਰ ਦੀਆਂ 560 ਪੋਸਟਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਦੀ ਪ੍ਰੀਖਿਆ 16-10-2022 ਨੂੰ ਹੋਵੇਗੀ।

Leave a Reply

Your email address will not be published.