News

ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਨੇ ਕਿਸਾਨਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ, ਕਰਤਾ ਵੱਡਾ ਐਲਾਨ

ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਅਤੇ ਭਾਰਤ ਬੰਦ ਦੇ ਸੱਦੇ ਤੇ ਵੱਖ-ਵੱਖ ਸੰਸਥਾਵਾਂ ਤੇ ਰਾਜਨੀਤਿਕ ਪਾਰਟੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਹੁਣ ਇਸ ਬੰਦ ਦੇ ਕਾਲ ਨੂੰ ਪੰਜਾਬ ਦੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ।

ਐਸੋਸੀਏਸ਼ਨ ਨੇ ਪੰਜਾਬ ਅੰਦਰ 8 ਦਸੰਬਰ ਨੂੰ ਸਾਰੇ ਸੂਬੇ ਦੇ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਬੁਲਾਰੇ ਮੌਂਟੀ ਗੁਰਮੀਤ ਸਹਿਗਲ ਨੇ ਕਿਹਾ ਕਿ 8 ਦਸੰਬਰ ਨੂੰ ਸਿਰਫ ਐਮਰਜੈਂਸੀ ਸੇਵਾਵਾਂ ਲਈ ਹੀ ਤੇਲ ਉਪਲੱਬਧ ਕਰਾਇਆ ਜਾਵੇਗਾ।

ਕਿਸਾਨ ਜੱਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਹੈ। ਇਸ ਦਾ ਐਲਾਨ ਹੋਰ ਕਈ ਰਾਜਨੀਤਿਕ ਸੰਗਠਨਾਂ ਵੱਲੋਂ ਵੀ ਕੀਤਾ ਗਿਆ ਹੈ ਜਿਹਨਾਂ ਵਿੱਚ ਕਾਂਗਰਸ, ਤ੍ਰਿਣਮੂਲ ਕਾਂਗਰਸ, ਆਮ ਆਦਮੀ ਪਾਰਟੀ ਤੇ ਖੱਬੀਆਂ ਪਾਰਟੀਆਂ ਸ਼ਾਮਲ ਹਨ।

ਦਸ ਦਈਏ ਕਿ ਅੱਜ ਕਿਸਾਨਾਂ ਦੇ ਹਾਲ ਜਾਣਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਿੰਘੂ ਬਾਰਡਰ ਤੇ ਪਹੁੰਚੇ ਹਨ। ਉਨ੍ਹਾਂ ਨੇ ਬੜੀ ਹਲੀਮੀ ਨਾਲ ਹੱਥ ਜੋੜ ਕੇ ਕਿਸਾਨਾਂ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਹਰ ਮਦਦ ਦਾ ਭਰੋਸਾ ਦਵਾਇਆ।

ਹਾਸਲ ਜਾਣਕਾਰੀ ਮੁਤਾਬਕ ਕੇਜਰੀਵਾਲ ਨੇ ਅੱਜ ਸਿੰਘੂ ਸਰਹੱਦ ਦਾ ਦੌਰਾ ਕੀਤਾ ਜਿੱਥੇ ਪਿਛਲੇ 12 ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਮੁੱਖ ਮੰਤਰੀ ਕੇਜਰੀਵਾਲ ਨਾਲ ਦਿੱਲੀ ਸਰਕਾਰ ਦੇ ਹੋਰ ਮੰਤਰੀ ਵੀ ਮੌਜੂਦ ਸਨ। ਉਨ੍ਹਾਂ ਵਿਰੋਧ ਸਥਾਨ ‘ਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ।

Click to comment

Leave a Reply

Your email address will not be published. Required fields are marked *

Most Popular

To Top