News

ਪੰਜਾਬ ਦੇ ਲੋਕ ਕਦੇ ਵੀ ਕੇਜਰੀਵਾਲ ਨੂੰ ਪੰਜਾਬ ਦੀ ਸੱਤਾ ’ਤੇ ਕਾਬਜ਼ ਨਹੀਂ ਹੋਣ ਦੇਣਗੇ: ਪ੍ਰਕਾਸ਼ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਆਪਣੇ ਸਾਬਕਾ ਡਰਾਈਵਰ ਨਿਰੰਜਣ ਸਿੰਘ ਦੀ ਮੌਤ ਤੇ ਅਫਸੋਸ ਕਰਨ ਲਈ ਉਹਨਾਂ ਦੇ ਪਿੰਡ ਘਰਾਂਗਣਾ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨੇ ਨਿਰੰਜਣ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

Give AAP a chance: Arvind Kejriwal urges Goa, Uttarakhand voters | Business  Standard News

ਇਸ ਮੌਕੇ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦਾ ਖਿਆਲ ਰੱਖਿਆ ਹੈ, ਇਸ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਫਤਵਾ ਦੇਣਗੇ ਅਤੇ ਲੋਕ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਵਾਲੇ ਅਰਵਿੰਦ ਕੇਜਰੀਵਾਲ ਨੂੰ ਕਦੇ ਵੀ ਪੰਜਾਬ ਦੀ ਸੱਤਾ ਨਹੀਂ ਦੇਣਗੇ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਲੜਾਈ ਲੜੀ ਹੈ ਅਤੇ ਪੰਜਾਬ ਦੇ ਲੋਕ ਇਹਨਾਂ ਚੋਣ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ।

ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਮੇਸ਼ਾ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਹਨ। ਉਹਨਾਂ ਨੂੰ ਪੰਜਾਬ ਦੇ ਧੂੰਏਂ ਦੀ ਸਮੱਸਿਆ ਹੈ ਅਤੇ ਪੰਜਾਬ ਦੇ ਲੋਕ ਕਦੇ ਵੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਸੱਤਾ ਤੇ ਕਾਬਜ਼ ਨਹੀਂ ਹੋਣ ਦੇਣਗੇ। ਬਾਦਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਸੰਭਾਵਨਾ ਹੈ।

Click to comment

Leave a Reply

Your email address will not be published.

Most Popular

To Top