Punjab

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਤਿਆਰੀ

ਪੰਜਾਬ ਦੇ ਸਕੂਲਾਂ ਦਾ ਹਾਲਤ ਹਮੇਸ਼ਾ ਖਸਤਾ ਹੀ ਰਹੀ ਹੈ। ਪਰ ਹੁਣ ਪੰਜਾਬ ਸਿੱਖਿਆ ਵਿਭਾਗ ਨੇ ਹਰ ਸਰਕਾਰੀ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰੀ ਸਕੂਲਾਂ ਵਿੱਚ ਸਿੱਖਿਆ ਸੁਧਾਰ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ।

ਵਿਭਾਗ ਨੇ ਇਸ ਨੂੰ ਲੈ ਕੇ ਹਿਦਾਇਤਾਂ ਜਾਰੀ ਕੀਤੀਆਂ ਹਨ। ਇਸ ਕੰਮ ਲਈ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਹਨ ਜਿਸ ਦੇ ਸਾਰੇ ਮੈਂਬਰ ਅਪਣੇ-ਅਪਣੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਕੰਮ ਕਰਨਗੇ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਜ਼ਿਲ੍ਹਾ ਸਕੂਲ ਸਿੱਖਿਆ ਸੁਧਾਰ ਟੀਮ ਦੇ ਪ੍ਰਮੁੱਖ ਹੋਣਗੇ।

ਡਾਇਰੈਕੋਰੇਟ ਵੱਲੋਂ ਜਾਰੀ ਹਿਦਾਇਤਾਂ ‘ਚ ਕਿਹਾ ਗਿਆ ਕਿ ਕੋਵਿਡ 19 ਦੀਆਂ ਹਿਦਾਇਤਾਂ ਮੁਤਾਬਕ ਸੂਬੇ ਦੇ ਸਾਰੇ ਨੌਵੀਂ ਤੋਂ 12ਵੀਂ ਜਮਾਤ ਦੇ ਸਕੂਲ ਖੋਲ੍ਹੇ ਜਾ ਚੁੱਕੇ ਹਨ। ਮੌਜੂਦਾ ਸਮੇਂ ਪੰਜਾਬ ਅਚੀਵਮੈਂਟ ਸਰਵੇਖਣ, ਸਮਾਰਟ ਸਕੂਲ ਪ੍ਰੋਜੈਕਟ, ਮਿਸ਼ਨ ਸ਼ਤ-ਪ੍ਰਤੀਸ਼ਤ, ਇੰਗਲਿਸ਼ ਬੂਸਟਰ ਕਲੱਬ, ਵੈਲਕਮ ਲਾਈਫ ਵਿਸ਼ਾ, ਐਨਰੋਲਮੈਂਟ ਡਰਾਈਵ ਆਦਿ ਪ੍ਰੋਜੈਕਟ ਚੱਲ ਰਹੇ ਹਨ।

ਇਨ੍ਹਾਂ ਸਾਰੇ ਪ੍ਰੋਜੈਕਟਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਾਉਣ ਲਈ ਟੀਮਾਂ ਬਣਾਈਆਂ ਹਨ। ਟੀਮਾਂ ਦੇ ਮੈਂਬਰ ਸਾਰੇ ਜ਼ਿਲ੍ਹਿਆਂ ਨਾਲ ਸਬੰਧੀ ਮੈਂਟੋਰ, ਬਲੌਕ ਮੌਂਟੋਰ ਦੇ ਨਾਲ ਸੰਪਰਕ ਰੱਖਣ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀਆਂ ਗਤੀਵਿਧੀਆਂ ਮੁਤਾਬਕ ਅਪਣੀ ਪਲਾਨਿੰਗ ਤਿਆਰ ਕਰ ਕੇ ਸਿੱਖਿਆ ਦੀ ਗੁਣਵੱਤਾ ਸੁਧਾਰ ਵਿੱਚ ਸਹਿਯੋਗ ਦੇਣ।
 

Click to comment

Leave a Reply

Your email address will not be published. Required fields are marked *

Most Popular

To Top