Punjab

ਪੰਜਾਬ ਦੇ ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਕੈਪਟਨ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ

ਪੰਜਾਬ ਦੇ ਬਹੁਤ ਸਾਰੇ ਫੌਜੀ ਪੁੱਤ ਬਾਰਡਰਾਂ ਤੇ ਦੇਸ਼ ਦੀ ਰੱਖਿਆ ਲਈ ਡਟੇ ਹੋਏ ਹਨ। ਪਰ ਆਏ ਦਿਨ ਇਹਨਾਂ ਪੁੱਤਾਂ ਦੀ ਸ਼ਹੀਦੀ ਦੀ ਖ਼ਬਰ ਆ ਜਾਂਦੀ ਹੈ। ਸੰਗਰੂਰ ਦੇ ਪਿੰਡ ਖੇੜੀ ਦੇ ਸ਼ਹੀਦ ਹੋਏ ਫ਼ੌਜੀ ਅੰਮ੍ਰਿਤਪਾਲ ਸਿੰਘ ਨੂੰ ਸੋਮਵਾਰ ਸਵੇਰੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। 31 ਐਫਡੀ ਰੈਜੀਮੈਂਟ ਦੇ ਹੌਲਦਾਰ ਅੰਮ੍ਰਿਤਪਾਲ ਸਿੰਘ ਦੀ 8 ਮਈ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਗਸ਼ਤ ਦੌਰਾਨ ਜਾਨ ਚਲੀ ਗਈ ਸੀ।

PunjabKesari

ਸੋਮਵਾਰ ਨੂੰ ਉਹਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਫ਼ੌਜੀ ਦੀ ਸ਼ਹਾਦਤ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਬਹਾਦਰ ਫੌਜੀ ਦੇ ਇਸ ਤਰ੍ਹਾਂ ਦੁਨੀਆ ਤੋਂ ਚਲੇ ਜਾਣ ਦਾ ਉਹਨਾਂ ਨੂੰ ਬਹੁਤ ਦੁੱਖ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਹਨਾਂ ਦੀਆਂ ਅਰਦਾਸਾਂ ਸ਼ਹੀਦ ਦੇ ਪਰਿਵਾਰ ਨਾਲ ਹਨ।

ਕੈਪਟਨ ਨੇ ਇਸ ਮੌਕੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਵਿਚੋਂ ਕਿਸੇ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇਗੀ। ਦਸ ਦਈਏ ਕਿ ਬੀਤੇ ਦਿਨ ਫੌਜੀ ਪ੍ਰਗਟ ਸਿੰਘ ਨੇ ਚੰਡੀਗੜ੍ਹ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ।

25 ਅਪ੍ਰੈਲ 2021 ਨੂੰ ਸਿਆਚਿਨ ਗਲੇਸ਼ੀਅਰ ਵਿੱਚ ਬਰਫ਼ੀਲੇ ਤੂਫ਼ਾਨ ਵਿੱਚ ਦੱਬ ਜਾਣ ਕਾਰਨ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ। ਉਹਨਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਹਾਈਪੋਥਰਮਿਆ ਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਉਹਨਾਂ ਨੇ ਦੁਨੀਆ ਨੂੰ ਅਲਵਿਦਾ ਆਖ ਦਿੱਤਾ।

Click to comment

Leave a Reply

Your email address will not be published. Required fields are marked *

Most Popular

To Top