ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ OP ਸੋਨੀ ਨੂੰ ਵਿਜੀਲੈਂਸ ਨੇ ਜਾਰੀ ਕੀਤਾ ਸੰਮਨ

 ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ OP ਸੋਨੀ ਨੂੰ ਵਿਜੀਲੈਂਸ ਨੇ ਜਾਰੀ ਕੀਤਾ ਸੰਮਨ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਅੰਮ੍ਰਿਤਸਰ ਵਿਜੀਲੈਂਸ ਬਿਊਰੋ ਵੱਲੋਂ ਓਮ ਪ੍ਰਕਾਸ਼ ਸੋਨੀ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਕਾਰਨ ਤਲਬ ਕੀਤਾ ਹੈ। ਇਸ ਦੀ ਪੁਸ਼ਟੀ ਐਸਐਸਪੀ ਵਰਿੰਦਰ ਸਿੰਘ ਢਿੱਲੋਂ ਨੇ ਕੀਤੀ  ਹੈ।

Soni meets health dept officials; to meet employees today - Hindustan Times

ਇਸ ਦੇ ਮੱਦੇਨਜ਼ਰ ਓਮ ਪ੍ਰਕਾਸ਼ ਸੋਨੀ ਸ਼ਨੀਵਾਰ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਹੋਣਗੇ। ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ ਓਮ ਪ੍ਰਕਾਸ਼ ਸੋਨੀ ਤੋਂ ਉਹਨਾਂ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਕੁਝ ਸਮਾਂ ਪਹਿਲਾਂ ਓਪੀ ਸੋਨੀ ਦੀ ਆਮਦਨ ਤੇ ਜਾਇਦਾਦ ਦੀ ਪੜਤਾਲ ਸ਼ੁਰੂ ਕੀਤੀ ਸੀ।

ਪੜਤਾਲ ਪੂਰੀ ਹੋਣ ਮਗਰੋਂ ਹੁਣ ਸੋਨੀ ਨੂੰ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਨੇ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਇਸ ਕੇਸ ਦੀ ਗੁਪਤ ਤਰੀਕੇ ਨਾਲ ਪੜਤਾਲ ਕਰਨ ਵਿੱਚ ਜੁਟੀ ਹੋਈ ਸੀ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੀ ਅੰਮ੍ਰਿਤਸਰ ਦੇ ਸਰਕਟ ਹਾਊਸ ਦੀ ਲੀਜ਼ ਵਾਲੀ ਕੰਪਨੀ ਦਾ ਨਾਂ ਸੋਨੀ ਪਰਿਵਾਰ ਨਾਲ ਜੁੜਦੇ ਹੋਣ ਦਾ ਮੁੱਦਾ ਉੱਠਿਆ ਸੀ। ਇਸ ਦੀ ਪੜਤਾਲ ਕਰਾਏ ਜਾਣ ਦਾ ਸਰਕਾਰ ਨੇ ਭਰੋਸਾ ਦਿੱਤਾ ਸੀ। ਇਸੇ ਤਰ੍ਹਾਂ ਕੋਵਿਡ ਮਹਾਮਾਰੀ ਦੌਰਾਨ ਖਰੀਦੇ ਸੈਨੀਟਾਈਜ਼ਰਾਂ ਦਾ ਮਾਮਲਾ ਵੀ ਉੱਠਿਆ ਸੀ।

Leave a Reply

Your email address will not be published.