ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ ‘ਚੋਂ ਰਿਹਾਅ

 ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ ‘ਚੋਂ ਰਿਹਾਅ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ ‘ਚੋਂ ਰਿਹਾਅ ਹੋ ਗਏ ਹਨ। ਪਾਰਟੀ ਵਰਕਰਾਂ ਵੱਲੋਂ ਧਰਮਸੋਤ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਅਸਲ ਵਿੱਚ ਪੰਜਾਬ ਦੇ ਖ਼ੁਰਾਕ ਅਤੇ ਸਪਲਾਈ ਵਿਭਾਗ ਵੱਲੋਂ ਸਾਲ 2020-21 ਦੇ ਸਮੇਂ ਦੌਰਾਨ ਅਨਾਜ (ਕਣਕ ਅਤੇ ਝੋਨੇ) ਨੂੰ ਮੰਡੀਆਂ ਤੋਂ ਗੁਦਾਮਾਂ ਤੱਕ ਲੈ ਕੇ ਜਾਣ ਲਈ ਟਰਾਂਸਪੋਰਟ ਮੁਹੱਈਆ ਕਰਵਾਉਣ ਲਈ ਨਿੱਜੀ ਠੇਕੇਦਾਰਾਂ ਨੂੰ ਟੈਂਡਰ ਜਾਰੀ ਕੀਤੇ ਗਏ ਸਨ।

ਉਸ ਸਮੇਂ ਪੰਜਾਬ ਦੇ ਖ਼ੁਰਾਕ ਅਤੇ ਸਪਲਾਈ ਮੰਤਰੀ ਸਨ ਭਾਰਤ ਭੂਸ਼ਣ ਆਸ਼ੂ। ਇਸ ਸਾਲ 16 ਅਗਸਤ ਨੂੰ ਐੱਫਆਈਆਰ ਨੰਬਰ 11 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਹੋਇਆ ਸੀ।

Leave a Reply

Your email address will not be published.