Punjab

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਹੋਇਆ ਕੋਰੋਨਾ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਅਪਣੇ ਆਪ ਨੂੰ ਘਰ ‘ਚ ਇਕਾਂਤਵਾਸ ਕਰ ਲਿਆ ਹੈ। ਬਲਬੀਰ ਸਿੱਧੂ ਦਾ ਕੁੱਝ ਸਮੇਂ ਤੋਂ ਗਲਾ ਖਰਾਬ ਸੀ ਅਤੇ ਬੁਖ਼ਾਰ ਵੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਤਾਂ ਉਹ ਪਾਜ਼ੀਟਿਵ ਪਾਏ ਗਏ।

ਸਿਹਤ ਅਧਿਕਾਰੀਆਂ ਮੁਤਾਬਕ ਬਲਬੀਰ ਸਿੱਧੂ ਦੇ ਸੰਪਰਕ ਵਾਲੇ ਲੋਕਾਂ ਦੇ ਜਲਦ ਹੀ ਟੈਸਟ ਕਰਾਏ ਜਾਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਦਾ ਇੰਚਾਰਜ ਬਲਬੀਰ ਸਿੰਘ ਸਿੱਧੂ ਨੂੰ ਲਾਇਆ ਗਿਆ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਵੀ ਕੀਤੀ ਸੀ।  

Click to comment

Leave a Reply

Your email address will not be published.

Most Popular

To Top