ਪੰਜਾਬ ਦੇ 4 BJP ਆਗੂਆਂ ਨੂੰ ਕੇਂਦਰ ਨੇ ਦਿੱਤੀ X ਸ਼੍ਰੇਣੀ ਦੀ ਸੁਰੱਖਿਆ, ਹਾਲ ਹੀ ’ਚ ਹੋਏ ਸੀ ਭਾਜਪਾ ’ਚ ਸ਼ਾਮਲ

 ਪੰਜਾਬ ਦੇ 4 BJP ਆਗੂਆਂ ਨੂੰ ਕੇਂਦਰ ਨੇ ਦਿੱਤੀ X ਸ਼੍ਰੇਣੀ ਦੀ ਸੁਰੱਖਿਆ, ਹਾਲ ਹੀ ’ਚ ਹੋਏ ਸੀ ਭਾਜਪਾ ’ਚ ਸ਼ਾਮਲ

ਕੇਂਦਰ ਸਰਕਾਰ ਨੇ 4 ਆਗੂਆਂ ਨੂੰ ਐਕਸ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਹਾਲ ਹੀ ਵਿੱਚ ਇਹ ਲੀਡਰ ਕਾਂਗਰਸ ਦਾ ਹੱਥ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪੰਜਾਬ ਵਿੱਚ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਟਿੱਕਾ ਸਮੇਤ ਭਾਜਪਾ ਦੇ 4 ਆਗੂਆਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ।

PM Modi to visit Morbi today; chairs high-level meeting on Morbi bridge  collapse - BusinessToday

ਇਹਨਾਂ ਆਗੂਆਂ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਹਨਾਂ ਚਾਰਾਂ ਨੂੰ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਹੁਣ ਇਨ੍ਹਾਂ ਆਗੂਆਂ ਨੂੰ ਪੈਰਾਮਿਲਟਰੀ ਫੋਰਸ ਦੇ ਜਵਾਨ ਸੁਰੱਖਿਆ ਦੇਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੇ 5 ਭਾਜਪਾ ਆਗੂਆਂ ਨੂੰ ਸੁਰੱਖਿਆ ਦਿੱਤੀ ਸੀ।

ਇਹ ਸਾਰੇ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ‘ਚ ਸ਼ਾਮਲ ਹੋਏ ਸਨ। ਇਨ੍ਹਾਂ ‘ਚ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਅਲੀਵਾਲ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਵਿਧਆਇਕ ਹਰਚੰਦ ਕੌਰ, ਸਾਬਕਾ ਵਿਧਾਇਕ ਪ੍ਰੇਮ ਮਿੱਤਲ ਅਤੇ ਕਮਲਦੀਪ ਸੈਣੀ ਸ਼ਾਮਲ ਹਨ।

Leave a Reply

Your email address will not be published.