ਪੰਜਾਬ ਨੂੰ ਅਜੇ ਠੰਡ ਤੋਂ ਨਹੀਂ ਮਿਲੇਗੀ ਰਾਹਤ, ਹਰਿਆਣਾ ’ਚ ਵੀ ਰਹੇਗੀ ਠੰਡ

ਉੱਤਰ ਭਾਰਤ ਦੇ ਵਾਸੀਆਂ ਨੂੰ ਮੀਂਹ ਤੋਂ ਰਾਹਤ ਮਿਲੀ ਹੈ। ਉੱਥੇ ਹੀ ਹੁਣ ਲਗਾਤਾਰ 3-4 ਦਿਨ ਤੇਜ਼ ਧੁੱਪ ਨਿਕਲਣ ਨਾਲ ਦਿਨ ਦਾ ਤਾਪਮਾਨ ਵੀ ਵਧ ਰਿਹਾ ਹੈ। ਪਰ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਹਾਲੇ ਠੰਡ ਤੋਂ ਪੂਰੀ ਤਰ੍ਹਾਂ ਮਿਲਣ ਲਈ ਉੱਤਰ ਭਾਰਤ ਖਾਸ ਕਰਕੇ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਵਾਸੀਆਂ ਨੂੰ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਮੌਸਮ ਬਿਲਕੁੱਲ ਸਾਫ਼ ਰਹਿਣ ਵਾਲਾ ਹੈ। ਪਰ ਅਗਲੇ ਤਿੰਨ ਦਿਨਾਂ ਤੱਕ ਯਾਨੀ ਕਿ 12, 13 ਤੇ 14 ਫਰਵਰੀ ਨੂੰ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਨਾਲ ਹੀ ਸਵੇਰੇ ਤੇ ਸ਼ਾਮ ਨੂੰ ਸੀਤ ਲਹਿਰ ਵੀ ਚੱਲ ਸਕਦੀ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 22.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਜਦਕਿ ਘੱਟ ਤੋਂ ਘੱਟ ਤਾਪਮਾਨ 4.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿੱਚ ਤਾਪਮਾਨ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦਕਿ ਘੱਟੋ ਘੱਟ ਤਾਪਮਾਨ 06.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
