ਪੰਜਾਬ ਨੂੰ ਮਿਲੇਗੀ ਮੁਫ਼ਤ ਬਿਜਲੀ, ਖਹਿਰਾ ਤੋਂ ਬਾਅਦ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ’ਤੇ

ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਮੁਤਾਬਕ ਅੱਜ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਪਰ ਇਹ ਐਲਾਨ 1 ਜੁਲਾਈ 2022 ਤੋਂ ਲਾਗੂ ਹੋਵੇਗਾ। ਇਸ ਐਲਾਨ ਮਗਰੋਂ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਨੇ ਕਈ ਸਵਾਲ ਚੁੱਕੇ ਹਨ। ਇਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਾੜਿੰਗ ਨੇ ਭਗਵੰਤ ਮਾਨ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਐਲਾਨ ਤੇ ਨਿਸ਼ਾਨਾ ਲਾਇਆ ਹੈ।

ਉਹਨਾਂ ਟਵੀਟ ਕਰਦਿਆਂ ਲਿਖਿਆ ਕਿ, ਭਗਵੰਤ ਮਾਨ ਜੀ, ਖੀਰ ਦਾ ਸਬੂਤ ਖਾਣ ’ਚ ਹੈ…ਤੁਹਾਡੇ 300 ਯੂਨਿਟ ਮੁਫ਼ਤ ਬਿਜਲੀ ਦੀ ਸੱਚਾਈ ਇਸ ਨਾਲ ਜੁੜੇ ਵੇਰਵਿਆਂ ਅਤੇ ਸ਼ਰਤਾਂ ਤੇ ਪਰਖੀ ਜਾਵੇਗੀ। PSPCL ਨੂੰ ਸ਼ੁਭਕਾਮਨਾਵਾਂ ਜਿਸ ਨੇ ਕਿਸੇ ਤਰ੍ਹਾਂ ਬਚਣਾ ਹੈ। ਉੱਧਰ ਸੁਖਪਾਲ ਖਹਿਰਾ ਨੇ ਕਿਹਾ ਕਿ ਮੈਂ 300 ਯੂਨਿਟ ਮੁਫ਼ਤ ਬਿਦਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਭਗਵੰਤ ਮਾਨ ਦਾ ਸਵਾਗਤ ਕਰਦਾ ਹਾਂ ਪਰ 1 ਜੁਲਾਈ ਤੱਕ ਇੰਤਜ਼ਾਰ ਕਿਉਂ?
ਕੀ ਕੋਈ ਵਿੱਤੀ ਪ੍ਰਬੰਧਨ ਸਮੱਸਿਆਵਾਂ ਹਨ? ਇਸ ਦੇ ਨਾਲ ਹੀ ਉਨ੍ਹਾਂ ਪੁੱਛਿਆ ਹੈ ਕਿ ਕਿਰਪਾ ਕਰਕੇ ਸਪੱਸ਼ਟ ਕਰੋ ਕਿ ਜੇਕਰ ਕਿਸੇ ਦੀ ਮੀਟਰ ਰੀਡਿੰਗ 301 ਯੂਨਿਟ ਹੈ ਤਾਂ ਕੀ ਖਪਤਕਾਰਾਂ ਤੋਂ ਪੂਰਾ ਬਿੱਲ ਵਸੂਲਿਆ ਜਾਵੇਗਾ ? ਕੀ ਟਿਊਬਵੈੱਲ ਸਬਸਿਡੀ ਨੂੰ ਖਤਮ ਕਰਨ ਲਈ ਕੋਈ ਕਦਮ ਚੁੱਕਿਆ ਗਿਆ ਹੈ?
