News

ਪੰਜਾਬ ਨੂੰ ਮਿਲੇ ਨਵੇਂ ਐਡਵੋਕੇਟ ਜਰਨਲ, ਦੀਪਇੰਦਰ ਸਿੰਘ ਪਟਵਾਲੀਆ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ਗਿਆ ਹੈ। ਕਾਂਗਰਸ ਹਾਈਮਕਮਾਂਡ ਵੱਲੋਂ ਵੱਡੇ ਪੱਧਰ ‘ਤੇ ਪ੍ਰਸਾਸ਼ਨਿਕ ਬਦਲਾ ਕੀਤੇ ਜਾ ਰਹੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਅਤੁਲ ਨੰਦਾ ਕੰਮ ਕਰ ਰਹੇ ਸੀ ਜਿਹਨਾਂ ਨੂੰ ਅੱਜ ਅਹੁਦੇ ਤੋਂ ਹਟਾ ਕੇ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦੇ ਨਵੇਂ ਏਜੀ ਬਣਾਇਆ ਗਿਆ ਹੈ।

ਦੱਸ ਦਈਏ ਕਿ ਕੈਬਨਿਟ ‘ਚ ਫੇਰਬਦਲ ਤੋਂ ਪਹਿਲਾਂ ਹੁਣ ਪ੍ਰਸ਼ਾਸਿਨ ਫੇਬਦਲ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਹਨ ਜਿਸ ਦੇ ਮੱਦੇਨਜ਼ਰ ਅੱਜ ਪੰਜਾਨ ਨੂੰ ਨਵਾਂ ਐਡਵੋਕੇਟ ਜਨਰਲ ਮਿਲਿਆ ਹੈ। ਇੰਨਾ ਹੀ ਨਹੀਂ ਇਸ ਤੋਂ ਪਹਿਲਾਂ ਅੱਜ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਹਟਾ ਕੇ ਉਹਨਾਂ ਦੀ ਜਗ੍ਹਾ ਅਨਿਰੁੱਧ ਤਿਵਾੜੀ ਨੂੰ ਪੰਜਾਬ ਦੇ ਨਵੇਂ ਮੁੱਖ ਸਕੱਤਰ ਬਣਾ ਦਿੱਤਾ ਗਿਆ ਹੈ।

ਮੁੱਖ ਸਕੱਤਰ ਦੀ ਕਮਾਨ ਹੁਣ ਅਨਿਰੁੱਧ ਤਿਵਾੜੀ ਨੂੰ ਸੰਭਾਲ ਦਿੱਤੀ ਗਈ ਹੈ। ਦੱਸ ਦਈਏ ਵਿਨੀ ਮਹਾਜਨ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਪਤਨੀ ਹੈ। ਜਿਹਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਪੰਜਾਬ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ ਪਰ ਹੁਣ ਜਿਵੇਂ ਹੀ ਕਾਂਗਰਸ ਹਾਈਕਮਾਂਡ ਵੱਲੋਂ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਬਣਾਇਆ ਗਿਆ ਹੈ ਤਾਂ ਉਹਨਾਂ ਵੱਲੋਂ ਹੁਣ ਵੱਡੇ ਪੱਧਰ ‘ਤੇ ਕੈਬਨਿਟ ਅਤੇ ਪ੍ਰਸ਼ਾਸਨਿਕ ਫੇਰਬਦਲ ਕੀਤੇ ਜਾ ਰਹੇ ਹਨ।

Click to comment

Leave a Reply

Your email address will not be published.

Most Popular

To Top