News

ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ, ਸਭ ਦੇ ਮਸਲੇ ਹੱਲ ਹੋਣਗੇ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕਾਹਲੀ ਨਾ ਕਰੀਏ। ਸਾਨੂੰ ਥੋੜਾ ਸਮਾਂ ਦਿਓ। ਉਹਨਾਂ ਨੇ ਆਪਣੇ ਫੇਸਬੁੱਕ ਪੇਜ ਤੇ ਪੋਸਟ ਪਾਈ ਹੈ ਤੇ ਲਿਖਿਆ ਕਿ-ਪੰਜਾਬੀਓ ਥੋੜਾ ਸਮਾਂ ਦਿਓ! ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ।

May be an image of 1 person, turban and text that says 'ਪੰਜਾਬੀਓ ਥੋੜ੍ਹਾ ਸਮਾਂ ਦਿਓ " ਥੋੜ੍ਹਾ ਸਬਰ ਕਰੋ| ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ| ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ| ਥੋੜ੍ਹਾ ਸਮਾਂ ਤਾਂ ਲੱਗੇਗਾ| ਸਭ ਦੇ ਮਸਲੇ ਹੱਲ ਹੋਣਗੇ| ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ| "'

ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ। ਦੱਸ ਦਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿਛੋਂ ਲੋਕਾਂ ਨੂੰ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਹੋਣ ਦੀ ਝਾਕ ਹੈ।

ਸਭ ਤੋਂ ਵੱਡਾ ਮੁੱਦਾ 300 ਯੂਨਿਟ ਮੁਫ਼ਤ ਬਿਜਲੀ ਦਾ ਹੈ। ਪੰਜਾਬ ਸਰਕਾਰ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਮੰਤਰੀ ਵੀ ਆਪਣੀਆਂ ਕੋਠੀਆਂ ਚੋਂ ਨਿਕਲ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ।

Click to comment

Leave a Reply

Your email address will not be published.

Most Popular

To Top