ਪੰਜਾਬ ਪਹੁੰਚੀ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’, ਸ੍ਰੀ ਦਸਤਾਰ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਰਾਹੁਲ ਗਾਂਧੀ

ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਪੰਜਾਬ ਪਹੁੰਚ ਗਈ ਹੈ।
ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ।
ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਨੂੰ ਪੰਜਾਬ ਵਿਚ ਸ਼ੁਰੂ ਕਰਨ ਤੋਂ ਪਹਿਲਾਂ ਦਸਤਾਰ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਹਨ। ਇਸ ਤੋਂ ਬਾਅਦ ਉਹ ਸ੍ਰੀ ਫਤਹਿਗੜ੍ਹ ਸਾਹਿਬ ਰਾਤ ਰਹਿਣਗੇ।