ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ, ਸੀਐਮ ਚਿਹਰੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
By
Posted on

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚ ਚੁੱਕੇ ਹਨ। ਉਹਨਾਂ ਕਿਹਾ ਕਿ, ਅਗਲੇ ਹਫ਼ਤੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਉਹਨਾਂ ਨੇ ਚੰਡੀਗੜ੍ਹ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਤੇ ਹਮਲਾ ਬੋਲਿਆ ਹੈ।
ਕੇਜਰੀਵਾਲ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਬਹੁਤ ਖਰਾਬ ਹੁੰਦੀ ਜਾ ਰਹੀ ਹੈ, ਜਿਸ ਨੂੰ ਚੰਨੀ ਸਰਕਾਰ ਸੰਭਾਲਣ ਦੇ ਸਮਰੱਥ ਨਹੀਂ ਹੈ। ਉਹਨਾਂ ਕਿਹਾ ਕਿ, ਇੰਨੇ ਸਾਲਾਂ ਤੋਂ ਬਾਦਲ ਪਰਿਵਾਰ ਤੇ ਕਾਂਗਰਸ ਦੋਵੇਂ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ, ਇਹ ਸਿਲਸਿਲਾ ਹੁਣ ਰੁਕ ਜਾਵੇਗਾ।
ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਦੌਰਾਨ ਬੇਅਦਬੀ ਦੀਆਂ ਘਟਨਾਵਾਂ, ਬੰਬ ਧਮਾਕੇ, ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਲਾਪ੍ਰਵਾਹੀ ਹੋ ਰਹੀ ਹੈ। ਉਹਨਾਂ ਕਿਹਾ ਕਿ, ਉਹਨਾਂ ਦੀ ਸਰਕਾਰ ਆਉਣ ਤੇ ਹਰ ਕਿਸੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਚਾਹੇ ਉਹ ਪ੍ਰਧਾਨ ਮੰਤਰੀ ਹੋਵੇ ਜਾਂ ਕੋਈ ਹੋਰ।
