News

ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ, ਜਲੰਧਰ ‘ਚ ਤਿਰੰਗਾ ਯਾਤਰਾ ਰੈਲੀ ਸ਼ੁਰੂ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦੇ ਦੌਰੇ ਤੇ ਪਹੁੰਚੇ ਹਨ। ਜਲੰਧਰ ਪਹੁੰਚਣ ਤੇ ਅਰਵਿੰਦ ਕੇਜਰੀਵਾਲ ਦਾ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਹਨਾਂ ਵੱਲੋਂ ਇੱਥੇ ਕੱਢੀ ਜਾ ਰਹੀ ਤਿਰੰਗਾ ਯਾਤਰਾ ਦੀ ਅਗਵਾਈ ਕੀਤੀ ਜਾ ਰਹੀ ਹੈ ਜਿਸ ਦੀ ਸ਼ੁਰੂਆਤ ਹੋ ਗਈ ਹੈ।

May be an image of crowd, outdoors and text that says 'ਦੀ ਪਹਿਲੀ ਗਰੰਟੀ 24 ਘੰਟੇ ਬਿਜਲੀ ANMOL S'

ਕੇਜਰੀਵਾਲ ਦੀ ਤਿਰੰਗਾ ਯਾਤਰਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਅਰਵਿੰਦ ਕੇਜਰੀਵਾਲ ਦੇ ਨਾਲ ਸਹਿ ਇੰਚਾਰਜ ਰਾਘਵ ਚੱਢਾ, ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਸਮੇਤ ਹਰਪਾਲ ਚੀਮਾ ਵੀ ਮੌਜੂਦ ਰਹੇ। 

May be an image of one or more people and people standing

ਤਿਰੰਗਾ ਯਾਤਰਾ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਹੀ ਇਹ ਤਿਰੰਗਾ ਯਾਤਰਾ ਪੰਜਾਬ ਵਿਚ ਕੱਢੀ ਜਾ ਰਹੀ ਹੈ।

ਪੰਜਾਬ ਵਿੱਚ ਪੁਰਾਣਾ ਦੌਰ ਵੇਖਿਆ ਹੈ, ਉਹ ਨਹੀਂ ਚਾਹੁੰਦੇ ਕਿ ਅਜਿਹਾ ਦੌਰ ਮੁੜ ਆਵੇ। ਇਹ ਤਿਰੰਗਾ ਯਾਤਰਾ ਪੰਜਾਬ ਦੇ ਅਮਨ, ਸ਼ਾਂਤੀ ਦੀ ਚੇਨ ਅਤੇ ਭਵਿੱਖ ਲਈ ਕੱਢੀ ਜਾ ਰਹੀ ਹੈ। ਅਰਵਿੰਦ ਕੇਜਰੀਵਾਲ ਦੀ ਤਿਰੰਗਾ ਯਾਤਰਾ ਸਭ ਤੋਂ ਵੱਡੀ ਚੁਣੌਤੀ ਜ਼ਿਲ੍ਹਾ ਪੁਲਸ ਅਤੇ ਪ੍ਰਸ਼ਾਸਨ ਲਈ ਬਣੀ ਹੋਈ ਹੈ।

Click to comment

Leave a Reply

Your email address will not be published.

Most Popular

To Top