ਪੰਜਾਬ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ‘ਤੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ
By
Posted on

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ‘ਤੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਭਲਾਈ ਫੰਡ ਨੂੰ 10 ਕਰੋੜ ਤੋਂ ਵਧਾ ਕੇ 15 ਕਰੋੜ ਕਰਨ ਐਲਾਨ ਕੀਤਾ ਗਿਆ ਹੈ।
ਇਸ ਦੀ ਜਾਣਕਾਰੀ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਨਾਂਵਲੀ ਨੇ ਦਿੱਤੀ ਹੈ। ਉਹਨਾਂ ਨੇ ਇਸ ਸਬੰਧੀ ਟਵੀਟਰ ਤੇ ਪੋਸਟਰ ਸਾਂਝਾ ਕੀਤਾ ਹੈ।
ਉਹਨਾਂ ਦੱਸਿਆ ਕਿ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਦੇ ਕੰਮਾਂ ਵਿੱਚ ਪੰਜਾਬ ਸਰਕਾਰ ਦੀ ਕੋਈ ਦਖਲਅੰਦਾਜ਼ੀ ਨਹੀਂ ਹੋਵੇਗੀ। ਪੁਲਿਸ ਨੂੰ ਪੂਰੀ ਇੱਜ਼ਤ ਮਿਲੇਗੀ। ਪੁਲਿਸ ਦਾ ਵੀ ਫਰਜ਼ ਹੈ ਕਿ ਉਹ ਪੰਜਾਬ ਦੇ ਲੋਕਾਂ ਦਾ ਸਤਿਕਾਰ ਕਰੇ।
